Canada Breaking: ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡੀਅਨ PM ਟਰੂਡੋ ਨੇ ਬਦਲਿਆ ਬਿਆਨ, ਵੇਖੋ ਵੀਡੀਓ

758

 

ਨਵੀਂ ਦਿੱਲੀ-

ਭਾਰਤ ਅਤੇ Canada ਵਿਚਾਲੇ ਵਿਵਾਦ ਵਧ ਗਿਆ ਹੈ। ਕੈਨੇਡਾ (Canada) ਦੇ ਵਿਦੇਸ਼ ਮੰਤਰਾਲੇ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਇਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ, ਜਿਸ ‘ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।

ਕੈਨੇਡਾ ਦੇ ਇਸ ਪ੍ਰਤੀਕਰਮ ਤੋਂ ਬਾਅਦ ਭਾਰਤ ਨੇ ਵੀ ਕੁਝ ਘੰਟਿਆਂ ਬਾਅਦ ਕੈਨੇਡੀਅਨ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ। ਇਸ ਸੰਦਰਭ ਵਿੱਚ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਨਵਾਂ ਬਿਆਨ ਸਾਹਮਣੇ ਆਇਆ ਹੈ।

ਇਸ ‘ਚ Canada ਦੇ PM ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਅਸੀਂ ਭਾਰਤ ਨੂੰ ਭੜਕਾ ਨਹੀਂ ਰਹੇ ਹਾਂ।

ਟਰੂਡੋ ਦਾ ਇਹ ਬਿਆਨ ਭਾਰਤ ਦੀ ਕਾਰਵਾਈ ਤੋਂ ਬਾਅਦ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ ਪਰ ਓਟਾਵਾ ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਨਜਿੱਠੇ।

ਦਰਅਸਲ, ਕੈਨੇਡਾ ਨੇ ਭਾਰਤ ‘ਤੇ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਅਤੇ ਕਾਰਵਾਈ ਵਜੋਂ ਉਸ ਨੇ ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਦੇਸ਼ ‘ਚੋਂ ਕੱਢ ਦਿੱਤਾ ਸੀ। ਕੁਝ ਘੰਟਿਆਂ ਬਾਅਦ ਭਾਰਤ ਨੇ ਵੀ ਕਾਰਵਾਈ ਕਰਦੇ ਹੋਏ ਕੈਨੇਡੀਅਨ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ।