Canada Breaking: ਕੈਨੇਡਾ ‘ਚ ਹੁਣ ਭਗਵਤ ਗੀਤਾ ਪਾਰਕ ਦੀ ਭੰਨਤੋੜ, ਜਾਂਚ ਦੇ ਹੁਕਮ ਜਾਰੀ

244

 

ਕੈਨੇਡਾ

ਕੈਨੇਡਾ ‘ਚ ਭਾਰਤੀਆਂ ਖਿਲਾਫ ਹਿੰਸਾ ਜਾਰੀ ਹੈ। ਹੁਣ ਇੱਥੋਂ ਦੇ ਭਗਵਤ ਗੀਤਾ ਪਾਰਕ ਦੀ ਸ਼ਰਾਰਤੀਆਂ ਵਲੋਂ ਭੰਨਤੋੜ ਕੀਤੀ ਗਈ ਹੈ। ਇਸ ਗੱਲ ਦੀ ਪੁਸ਼ਟੀ ਮੇਅਰ ਪੈਟਰਿਕ ਬ੍ਰਾਊਨ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਇਸ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ।

ਇਸ ਘਟਨਾ ਤੋਂ ਪਹਿਲਾਂ ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਮੇਅਰ ਪੈਟ੍ਰਿਕ ਬ੍ਰਾਊਨ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸਾਡੇ ਕੋਲ ਇਸ ਲਈ ਜ਼ੀਰੋ ਟੋਲਰੈਂਸ ਹੈ।

ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸਰਕਾਰ ਅਜਿਹੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਇਸ ਮਾਮਲੇ ‘ਤੇ ਚਿੰਤਾ ਪ੍ਰਗਟਾਈ ਹੈ। ਅਸੀਂ ਬਰੈਂਪਟਨ ਦੇ ਸ੍ਰੀ ਭਗਵਦ ਗੀਤਾ ਪਾਰਕ ਵਿਖੇ ਨਫ਼ਰਤੀ ਅਪਰਾਧ ਦੀ ਨਿੰਦਾ ਕਰਦੇ ਹਾਂ ਅਤੇ ਕੈਨੇਡੀਅਨ ਅਧਿਕਾਰੀਆਂ ਅਤੇ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਜਾਂਚ ਕਰਨ ਅਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।