Join WhatsApp

Join Now

Canada Deportation News! ਵੱਡੀ ਖ਼ਬਰ: ਕੈਨੇਡਾ ਨੇ 4 ਪੰਜਾਬੀ ਨੌਜਵਾਨ ਕੀਤੇ ਡਿਪੋਰਟ!

On: ਸਤੰਬਰ 15, 2026 6:09 ਬਾਃ ਦੁਃ

 

Canada Deportation News! ਵੱਡੀ ਖ਼ਬਰ: ਕੈਨੇਡਾ ਨੇ 4 ਪੰਜਾਬੀ ਨੌਜਵਾਨ ਕੀਤੇ ਡਿਪੋਰਟ!

ਕੈਨੇਡਾ ‘ਚ ਗੈਂਗਸਟਰਵਾਦ ਵਿਰੁੱਧ ਸਖ਼ਤੀ: 111 ਸ਼ੱਕੀ ਡਿਪੋਰਟ, 1,000 ਨਵੇਂ ਅਧਿਕਾਰੀ ਕੀਤੇ ਜਾਣਗੇ ਭਰਤੀ

ਓਟਾਵਾ, 15 ਸਤੰਬਰ 2026– ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਦੇਸ਼ ਵਿੱਚ ਵੱਧ ਰਹੇ ਸੰਗਠਿਤ ਅਪਰਾਧ ਅਤੇ ਫਿਰੌਤੀ ਦੇ ਮਾਮਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ (Extortion) ਅਤੇ ਹਿੰਸਕ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ (ਦੇਸ਼ ਨਿਕਾਲਾ) ਕਰ ਦਿੱਤਾ ਹੈ।

ਏਜੰਸੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਚਾਰਾਂ ਨੌਜਵਾਨਾਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਅਕਤੀਆਂ ‘ਤੇ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਵੱਖ-ਵੱਖ ਹਿੰਸਕ ਵਾਰਦਾਤਾਂ ਵਿੱਚ ਸ਼ਾਮਲ ਹੋਣ ਦੇ ਗੰਭੀਰ ਮਾਮਲੇ ਦਰਜ ਸਨ।

‘ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ (IRPA) ਅਧੀਨ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ’ (IRB) ਨੇ ਇਨ੍ਹਾਂ ਨੂੰ ਅਪਰਾਧਿਕ ਸੰਗਠਨਾਂ ਨਾਲ ਸਬੰਧਾਂ ਅਤੇ ਗੰਭੀਰ ਅਪਰਾਧਾਂ ਦੇ ਆਧਾਰ ‘ਤੇ ਕੈਨੇਡਾ ਵਿੱਚ ਰਹਿਣ ਲਈ ਅਯੋਗ ਠਹਿਰਾਇਆ, ਜਿਸ ਤੋਂ ਬਾਅਦ ਇਹ ਨਿਸ਼ਾਨੇਬੱਧ ਕਾਰਵਾਈ ਕੀਤੀ ਗਈ।

111 ਸ਼ੱਕੀਆਂ ‘ਤੇ ਡਿਪੋਰਟੇਸ਼ਨ ਦੀ ਗਾਜ

CBSA ਨੇ ਖੁਲਾਸਾ ਕੀਤਾ ਹੈ ਕਿ ਇਸੇ ਸਾਲ ਦੇ ਪਿਛਲੇ ਮਹੀਨਿਆਂ ਦੌਰਾਨ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਕੁੱਲ 111 ਸ਼ੱਕੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਸ਼ੱਕੀ ਅਪਰਾਧੀਆਂ ਵਿਰੁੱਧ ਵੀ ਜਾਂਚ ਅਤੇ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਤੇਜ਼ੀ ਨਾਲ ਚੱਲ ਰਹੀਆਂ ਹਨ।

ਏਜੰਸੀ ਦੀ ਪ੍ਰਧਾਨ ਐਰਿਨ ਓ’ਗੋਰਮਨ ਨੇ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਮੀਗ੍ਰੇਸ਼ਨ ਅਤੇ ਰਿਫਿਊਜੀ ਪ੍ਰੋਟੈਕਸ਼ਨ ਕਾਨੂੰਨ ਤਹਿਤ ਅਯੋਗ ਪਾਏ ਗਏ ਸਾਰੇ ਅਪਰਾਧਿਕ ਅੰਸਰਾਂ ਨੂੰ ਦੇਸ਼ ਤੋਂ ਬਾਹਰ ਭੇਜਣ ਲਈ ਏਜੰਸੀ ਵਚਨਬੱਧ ਹੈ।

featured-img

ਹਾਲਾਂਕਿ CBSA ਨੇ ਡਿਪੋਰਟ ਕੀਤੇ ਗਏ ਸਾਰੇ ਵਿਅਕਤੀਆਂ ਦੀ ਰਾਸ਼ਟਰੀਅਤਾ ਦਾ ਅਧਿਕਾਰਤ ਖੁਲਾਸਾ ਕਰਨ ਤੋਂ ਗੁਰੇਜ਼ ਕੀਤਾ ਹੈ, ਪਰ ਸੂਤਰਾਂ ਅਨੁਸਾਰ ਡਿਪੋਰਟ ਕੀਤੇ ਗਏ 111 ਲੋਕਾਂ ਵਿੱਚੋਂ 7 ਨੂੰ ਛੱਡ ਕੇ ਬਾਕੀ ਜ਼ਿਆਦਾਤਰ ਭਾਰਤੀ ਮੂਲ ਦੇ ਸਨ। ਇਨ੍ਹਾਂ ਵਿੱਚੋਂ ਬਹੁਤੇ ਵਿਅਕਤੀ ਬ੍ਰਿਟਿਸ਼ ਕੋਲੰਬੀਆ ਅਤੇ ਓਨਟਾਰੀਓ ਸੂਬਿਆਂ ਵਿੱਚ ਰਹਿ ਰਹੇ ਸਨ।

ਏਜੰਸੀ ਦੇ ਅੰਕੜਿਆਂ ਮੁਤਾਬਕ ਸਾਲ 2025 ਵਿੱਚ ਕੁੱਲ 23,160 ਲੋਕਾਂ ਨੂੰ ਉਨ੍ਹਾਂ ਦੇ ਪਿੱਤਰੀ ਦੇਸ਼ਾਂ ਵਿੱਚ ਵਾਪਸ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚੋਂ 1,010 ਵਿਅਕਤੀ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਲਿਪਤ ਸਨ। ਏਜੰਸੀ ਨੇ ਮੰਨਿਆ ਕਿ ਪਹਿਲਾਂ ਸਟਾਫ ਦੀ ਘਾਟ ਕਾਰਨ ਕਾਨੂੰਨ ਵਿਰੋਧੀ ਅੰਸਰਾਂ ਨੂੰ ਖੁੱਲ੍ਹ ਕੇ ਗਤੀਵਿਧੀਆਂ ਚਲਾਉਣ ਦਾ ਮੌਕਾ ਮਿਲ ਗਿਆ ਸੀ।

ਇਸ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਬਜਟ ਵਧਾਇਆ ਗਿਆ ਹੈ। ਪਹਿਲਾਂ ਏਜੰਸੀ ਕੋਲ 530 ਅਧਿਕਾਰੀ ਸਨ, ਜਦਕਿ ਹੁਣ 1,000 ਹੋਰ ਨਵੇਂ ਅਧਿਕਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦੀ ਅਤੇ ਆਂਤਰਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਫੈਡਰਲ ਲੋਕ ਸੁਰੱਖਿਆ ਮੰਤਰੀ ਗੈਰੀ ਅਨੰਦਾਸੰਗਰੀ ਨੇ ਕਿਹਾ ਕਿ ਕੈਨੇਡਾ ਸਰਕਾਰ ਦੱਖਣੀ ਏਸ਼ਿਆਈ ਮੂਲ ਦੇ ਲੋਕਾਂ ਵੱਲੋਂ ਫੈਲਾਏ ਜਾ ਰਹੇ ਫਿਰੌਤੀ ਅਤੇ ਅੱਤਵਾਦੀ ਮਾਹੌਲ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਸੰਕੇਤ ਦਿੱਤਾ ਕਿ ਗ੍ਰਿਫ਼ਤਾਰ ਅਤੇ ਪੁੱਛਗਿੱਛ ਕੀਤੇ ਜਾ ਰਹੇ ਅਪਰਾਧੀਆਂ ਤੋਂ ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਉਹ ਕਿਸੇ ਬਾਹਰੀ ਵੱਡੀ ਤਾਕਤ ਦੇ ਇਸ਼ਾਰੇ ‘ਤੇ ਕੈਨੇਡਾ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।

 

Leave a Comment