Join WhatsApp

Join Now

ਸਾਵਧਾਨ! ਪੰਜਾਬ ‘ਚ ਸਟੇਟ ਹਾਈਵੇ ਹੋਇਆ ਭਾਰੀ ਵਾਹਨਾਂ ਲਈ ਮੁਕੰਮਲ ਬੰਦ; DC ਵੱਲੋਂ ਹੁਕਮ ਜਾਰੀ!

On: July 8, 2026 7:28 PM

 

ਸਾਵਧਾਨ! ਪੰਜਾਬ ਦਾ ਸਟੇਟ ਹਾਈਵੇ ਹੋਇਆ ਭਾਰੀ ਵਾਹਨਾਂ ਲਈ ਮੁਕੰਮਲ ਬੰਦ; DC ਵੱਲੋਂ ਹੁਕਮ ਜਾਰੀ!

ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਹੁਕਮਾਂ ‘ਚ ਸੋਧ, ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ

ਰੂਪਨਗਰ, 8 ਜੁਲਾਈ 2026: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਪਹਿਲਾਂ ਦੇ ਹੁਕਮਾਂ ਵਿੱਚ ਅੰਸ਼ਕ ਸੋਧ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਪਿੰਡ ਕਾਹਨਪੁਰ ਖੂਹੀ ਚੌਂਕ ਤੋਂ ਪਿੰਡ ਬਾਥੜੀ (ਹਿਮਾਚਲ ਪ੍ਰਦੇਸ਼ ਸਰਹੱਦ) ਤੱਕ ਸਾਰੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਜਾਰੀ ਹੁਕਮਾਂ ਅਨੁਸਾਰ ਇਸ ਸੜਕ ‘ਤੇ ਹਿਮਾਚਲ ਪ੍ਰਦੇਸ਼ ਵੱਲੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਸਾਰੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਸੀ, ਹੁਣ ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭਵਨ ਅਤੇ ਮਾਰਗ) ਸ਼ਾਖਾ ਰੂਪਨਗਰ ਵੱਲੋਂ ਪੱਤਰ ਨੰਬਰ 8596, ਮਿਤੀ 03-07-2026 ਰਾਹੀਂ ਕੀਤੀ ਗਈ ਬੇਨਤੀ ਦੇ ਆਧਾਰ ‘ਤੇ ਉਕਤ ਹੁਕਮਾਂ ਵਿੱਚ ਸੋਧ ਕੀਤੀ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ਦੇ ਉਕਤ ਹਿੱਸੇ ‘ਤੇ ਹੁਣ ਹਰ ਸਮੇਂ ਲਈ ਸਾਰੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪੂਰਨ ਪਾਬੰਦੀ ਲਾਗੂ ਰਹੇਗੀ। ਸਾਰੇ ਭਾਰੀ ਵਾਹਨਾਂ ਨੂੰ ਪਹਿਲਾਂ ਤੋਂ ਨਿਰਧਾਰਿਤ ਰੂਟ ਡਾਇਵਰਸ਼ਨ ਯੋਜਨਾ ਅਨੁਸਾਰ ਨੰਗਲ–ਸ੍ਰੀ ਅਨੰਦਪੁਰ ਸਾਹਿਬ–ਰੋਪੜ ਰੋਡ (ਨੱਬੀ ਰੂਟ ਡਾਇਵਰਸ਼ਨ ਪਲਾਨ) ਰਾਹੀਂ ਹੀ ਆਪਣੀ ਆਵਾਜਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਆਵਾਜਾਈ ਸੁਚਾਰੂ ਰਹੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment