Join WhatsApp

Join Now

ਸਾਵਧਾਨ! ਪੰਜਾਬ ਦੇ DC ਦਫ਼ਤਰਾਂ ਦਾ ਕੰਮ-ਕਾਜ ਠੱਪ; ਹੜਤਾਲ 26 ਅਗਸਤ ਤੱਕ ਵਧੀ

On: ਅਗਸਤ 23, 2026 8:48 ਬਾਃ ਦੁਃ

 

ਮਨਿਸਟੀਰੀਅਲ ਕਾਮਿਆਂ ਨੇ 27 ਅਗਸਤ ਦੇ ‘ਪੰਜਾਬ ਮਹਾਂ-ਬੰਦ’ ਨੂੰ ਸਮਰਥਨ ਦਾ ਐਲਾਨ- 26 ਅਗਸਤ ਤੱਕ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਜਾਰੀ ਰਹੇਗੀ; 25 ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਮਾਰਚ ਤੇ ਪੁਤਲੇ ਫੂਕਣ ਦਾ ਐਲਾਨ

ਸੁਲਤਾਨਪੁਰ ਲੋਧੀ, 23 ਅਗਸਤ 2026: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (PSMSU) ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਲੀਡਰਸ਼ਿਪ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਨੇ ਸ਼ਮੂਲੀਅਤ ਕੀਤੀ।

ਯੂਨੀਅਨ ਆਗੂਆਂ ਨੇ ਦੱਸਿਆ ਕਿ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਨੂੰ 26 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਆਗੂਆਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕਥਿਤ ਚੁੱਪੀ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ।

ਮੀਟਿੰਗ ਵਿੱਚ 27 ਅਗਸਤ ਨੂੰ ਹੋਣ ਵਾਲੇ ‘ਪੰਜਾਬ ਮਹਾਂਬੰਦ’ ਨੂੰ ਸਫਲ ਬਣਾਉਣ ਲਈ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਦਫ਼ਤਰੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਯੂਨੀਅਨ ਨੇ ਦਾਅਵਾ ਕੀਤਾ ਕਿ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਵੀ ਮਹਾਂਬੰਦ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ 24 ਅਗਸਤ ਨੂੰ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਮੁਲਾਜ਼ਮਾਂ ਨੂੰ 27 ਅਗਸਤ ਦੇ ਐਕਸ਼ਨ ਸਬੰਧੀ ਜਾਗਰੂਕ ਕੀਤਾ ਜਾਵੇਗਾ। 25 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਰੈਲੀਆਂ ਅਤੇ ਰੋਸ ਮਾਰਚ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੌਰਵ ਦਾਸ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। 26 ਅਗਸਤ ਨੂੰ ਦਫ਼ਤਰੀ ਕੰਮ ਦਾ ਪੂਰਨ ਬਾਈਕਾਟ ਕਰਕੇ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ।

ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਸੌਰਵ ਦਾਸ ਵੱਲੋਂ ਡੀਏ ਨਾਲ ਸਬੰਧਤ ਹਾਈ ਕੋਰਟ ਦੇ ਫੈਸਲੇ ਅਤੇ ਅਦਾਲਤੀ ਕਾਰਜਪ੍ਰਣਾਲੀ ’ਤੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਰਦਿਆਂ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਸਖ਼ਤ ਨੋਟਿਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਮੁਲਾਜ਼ਮ ਹੱਕਾਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ।

ਯੂਨੀਅਨ ਵੱਲੋਂ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਦਾਅਵਿਆਂ ਦੇ ਜਵਾਬ ਵਿੱਚ ਪੈਂਫਲੈਟ, ਪੋਸਟਰ ਅਤੇ ਹੋਰਡਿੰਗ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਗੱਲ ਕਹੀ ਗਈ।

ਜਥੇਬੰਦੀ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਦੇ ਸੰਘਰਸ਼ ਦੌਰਾਨ ਸੰਜਮ ਵਰਤੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਐਕਸ਼ਨ ਸ਼ਾਂਤਮਈ ਢੰਗ ਨਾਲ ਕੀਤੇ ਜਾਣਗੇ ਅਤੇ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਮੁਲਾਜ਼ਮ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment