Join WhatsApp

Join Now

Census Duty! ਜਨਗਣਨਾ ਡਿਊਟੀ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰਸਾਸ਼ਨ ਨੂੰ ਮਿਲਿਆ DTF ਅਤੇ 4161 ਮਾਸਟਰ ਕੇਡਰ ਦਾ ਵਫ਼ਦ

On: May 22, 2026 7:38 PM

 

Census Duty! ਜਨਗਣਨਾ ਡਿਊਟੀ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰਸਾਸ਼ਨ ਨੂੰ ਮਿਲਿਆ DTF ਅਤੇ 4161 ਮਾਸਟਰ ਕੇਡਰ ਦਾ ਵਫ਼ਦ

ਅਧਿਆਪਕਾਂ ਨੂੰ ਫੀਲਡ ਅਤੇ ਸਕੂਲਾਂ ਵਿੱਚ ਆ ਰਹੀਆਂ ਦਿੱਕਤਾਂ ਤੋਂ ਐਸ.ਡੀ.ਐਮ. ਨੂੰ ਕਰਵਾਇਆ ਜਾਣੂ

ਪੂਰੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਬਹੁਤ ਜਲਦ ਇੱਕ ਸਪੱਸ਼ਟ ਪੱਤਰ ਜਾਰੀ ਕਰਨ ਦਾ ਮਿਲਿਆ ਭਰੋਸਾ

ਗੜ੍ਹਸ਼ੰਕਰ (ਹੁਸ਼ਿਆਰਪੁਰ), 22 ਮਈ 2026: ਡੇਮੋਕ੍ਰੇਟਿਕ ਟੀਚਰਜ਼ ਫਰੰਟ (DTF) ਪੰਜਾਬ ਅਤੇ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਭਖਦੀਆਂ ਸਮੱਸਿਆਵਾਂ ਨੂੰ ਲੈ ਕੇ ਇੱਕ ਸਾਂਝਾ ਵਫ਼ਦ ਐਸ.ਡੀ.ਐਮ. (SDM) ਗੜ੍ਹਸ਼ੰਕਰ ਨੂੰ ਮਿਲਿਆ।

ਇਸ ਮੁਲਾਕਾਤ ਦੌਰਾਨ ਅਧਿਆਪਕ ਆਗੂਆਂ ਨੇ ਜਨਗਣਨਾ (Census) ਡਿਊਟੀ ਦੌਰਾਨ ਅਧਿਆਪਕਾਂ ਨੂੰ ਫੀਲਡ ਅਤੇ ਸਕੂਲਾਂ ਵਿੱਚ ਆ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਤੇ ਵਿਵਹਾਰਕ ਸਮੱਸਿਆਵਾਂ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਅਤੇ ਇੱਕ ਮੰਗ-ਪੱਤਰ ਸੌਂਪਿਆ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਜਨਗਣਨਾ ਦੇ ਕੰਮ ਕਾਰਨ ਜਿੱਥੇ ਇੱਕ ਪਾਸੇ ਸਕੂਲਾਂ ਦੇ ਪ੍ਰਬੰਧ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਫੀਲਡ ਵਿੱਚ ਕੰਮ ਕਰਦੇ ਸਮੇਂ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਤਕਨੀਕੀ ਅਤੇ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹਾਂ ਸਾਰੇ ਮਸਲਿਆਂ ਨੂੰ ਐਸ.ਡੀ.ਐਮ. ਨੇ ਬਹੁਤ ਹੀ ਧਿਆਨਪੂਰਵਕ ਸੁਣਿਆ। ਉਨ੍ਹਾਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਤੇ ਅਧਿਆਪਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਪੂਰੇ ਹੁਸ਼ਿਆਰਪੁਰ ਲਈ ਇੱਕ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਵਾਲਾ ਪੱਤਰ ਜਾਰੀ ਕੀਤਾ ਜਾਵੇਗਾ।

ਇਸ ਅਹਿਮ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਸੰਦੀਪ ਸਿੰਘ ਗਿੱਲ, ਜਰਨੈਲ ਸਿੰਘ, ਮਨਜੀਤ ਬੰਗਾ, ਜਗਦੀਪ ਕੁਮਾਰ ਤੋਂ ਇਲਾਵਾ ਮਹਿਲਾ ਵਿੰਗ ਵੱਲੋਂ ਮੈਡਮ ਇੰਦਰਜੀਤ ਕੌਰ ਅਤੇ ਮੈਡਮ ਅਨੀਤਾ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅਧਿਆਪਕ ਆਗੂਆਂ ਨੇ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਜਲਦ ਪੱਤਰ ਜਾਰੀ ਹੋਣ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ।

 

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment