Join WhatsApp

Join Now

Chandigarh: ‘ਪੰਜਾਬ ਦਾ ਇਤਿਹਾਸ’ ਪੁਸਤਕ ਰਿਲੀਜ਼; ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ

On: October 4, 2026 8:43 PM

 

Chandigarh: ‘ਪੰਜਾਬ ਦਾ ਇਤਿਹਾਸ’ ਪੁਸਤਕ ਰਿਲੀਜ਼; ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਕਤੂਬਰ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ। ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ ‘ਪੰਜਾਬ ਦਾ ਇਤਿਹਾਸ’ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ।

ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਹਮੇਸ਼ਾ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ। ਅਨਾਦਿ ਕਾਲ ਤੋਂ ਹੀ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ ਅਤੇ ਮਿਹਨਤੀ ਤੇ ਬਹਾਦਰ ਪੰਜਾਬੀ ਇੱਥੇ ਇਤਿਹਾਸ ਦੇ ਅਣਗਿਣਤ ਪੰਨਿਆਂ ਦੇ ਗਵਾਹ ਰਹੇ ਹਨ। ਇਸ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸਿਰਫ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸੱਭਿਆਚਾਰ ਨੂੰ ਸੰਭਾਲਦੀਆਂ ਹਨ, ਜਦੋਂ ਕਿ ਆਪਣੇ ਮਹਾਨ ਅਤੀਤ ਨੂੰ ਅਣਗੌਲਿਆ ਕਰਨ ਵਾਲੀਆਂ ਕੌਮਾਂ ਹੌਲੀ-ਹੌਲੀ ਆਪਣੀ ਪਛਾਣ ਗੁਆ ਲੈਂਦੀਆਂ ਹਨ। ਇਸੇ ਲਈ ਸੂਬਾ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣ ਲਈ ਠੋਸ ਉਪਰਾਲੇ ਕਰ ਰਹੀ ਹੈ।”

ਉਨ੍ਹਾਂ ਕਿਹਾ, “ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ। ਉਨ੍ਹਾਂ ਨੇ ਸਾਨੂੰ ਜ਼ੁਲਮ, ਧੱਕੇਸ਼ਾਹੀ ਅਤੇ ਅਨਿਆਂ ਵਿਰੁੱਧ ਲੜਨਾ ਸਿਖਾਇਆ। ਇਹ ਜਜ਼ਬਾ ਪੰਜਾਬੀ ਸੁਭਾਅ ਦਾ ਅਟੁੱਟ ਅੰਗ ਰਿਹਾ ਹੈ।”

ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦਾ ਯੋਗਦਾਨ ਅਸਾਧਾਰਨ ਸੀ। ਉਨ੍ਹਾਂ ਕਿਹਾ, “ਦੇਸ਼ ਦੀ ਆਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ 90 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਸਨ। ਆਜ਼ਾਦੀ ਦੀ ਲੜਾਈ ਨਾਲ ਜੁੜੇ ਵੱਡੇ ਅੰਦੋਲਨਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ ਸੀ।”

ਮੁੱਖ ਮੰਤਰੀ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਇਸ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਤੱਕ, ਪੰਜਾਬੀਆਂ ਨੇ ਹਮੇਸ਼ਾ ਸਮਰਪਣ ਅਤੇ ਦਲੇਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਦ੍ਰਿੜ੍ਹ ਜਜ਼ਬੇ ਵਾਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ। ਇਸ ਸਾਲ ਵੀ ਪੰਜਾਬ, ਕੌਮੀ ਅਨਾਜ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦਾ ਯੋਗਦਾਨ ਪਾਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਇਤਿਹਾਸ, ਸੱਭਿਆਚਾਰ, ਕੁਰਬਾਨੀਆਂ ਅਤੇ ਪ੍ਰਾਪਤੀਆਂ ਹਰ ਪੰਜਾਬੀ ਲਈ ਬਹੁਤ ਮਾਣਮੱਤੇ ਪਲ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ।

 

More

News Flash: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਅੰਦਰ ਫੈਲਾ ਰਿਹੈ ਪ੍ਰਦੂਸ਼ਣ? ਸੰਗਰੂਰ DC ਦਫ਼ਤਰ ਅੰਦਰ ਕੂੜੇ ਦੇ ਢੇਰ ਨੂੰ ਸ਼ਰੇਆਮ ਅੱਗ!

PCS ਪ੍ਰੀਖਿਆਵਾਂ ‘ਚ ਗੜਬੜੀ ਦਾ ਮੁੱਦਾ ਭਖਿਆ! ਪਰਗਟ ਸਿੰਘ ਅਤੇ ਪੀੜਤ ਉਮੀਦਵਾਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਵੱਡੀ ਖ਼ਬਰ: ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ!

Punjab Employees Protest: ਪੰਜਾਬ ਦੇ ਮੁਲਾਜ਼ਮਾਂ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਕਿਹਾ- ਕਰਮਚਾਰੀਆਂ ਨੂੰ ਸਿਰਫ਼ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!

Leave a Comment