Chandigarh: ਸਿੱਖਿਆ ਵਿਭਾਗ ਵੱਲੋਂ ਬੋਰਡ ਜਮਾਤਾਂ ਨੂੰ ਛੱਡ ਕੇ ਸਕੂਲਾਂ 10 ਜਨਵਰੀ ਤੱਕ ਬੰਦ (Holiday News) ਰੱਖਣ ਦੇ ਹੁਕਮ
ਚੰਡੀਗੜ੍ਹ, 4 Jan 2026-
Chandigarh News- ਚੰਡੀਗੜ੍ਹ ਵਿੱਚ ਲਗਾਤਾਰ ਠੰਡ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਬੋਰਡ ਜਮਾਤਾਂ ਨੂੰ ਛੱਡ ਕੇ ਸਾਰੇ ਸਕੂਲਾਂ ਨੂੰ 10 ਜਨਵਰੀ ਤੱਕ ਬੰਦ (Holiday News) ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਹੁਕਮ 9ਵੀਂ ਅਤੇ 11ਵੀਂ ਕਲਾਸ ਲਈ ਵੀ ਲਾਗੂ ਹੋਣਗੇ।
ਇਸ ਸਬੰਧੀ ਹੁਕਮ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤੀਸ਼ ਸਿੰਗਲਾ ਨੇ ਜਾਰੀ ਕੀਤੇ ਹਨ। ਦੱਸਣਾ ਬਣਦਾਾ ਹੈ ਕਿ, ਸਰਕਾਰੀ ਸਕੂਲਾਂ ਵਿੱਚ ਪਹਿਲਾਂ 7 ਜਨਵਰੀ ਤੱਕ ਛੁੱਟੀਆਂ ਐਲਾਨੀਆਂ ਗਈਆਂ ਸਨ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ, ਜੇਕਰ ਆਉਂਦੇ ਦਿਨਾਂ ਵਿੱਚ ਠੰਡ ਵਧਦੀ ਹੈ ਤਾਂ, ਛੁੱਟੀਆਂ ਹੋਰ ਵਧਾਈਆਂ ਜਾ ਸਕਦੀਆਂ ਹਨ।
ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਅੱਠਵੀਂ ਜਮਾਤ ਤਕ ਤੇ ਨਾਨ ਬੋਰਡ ਜਮਾਤਾਂ ਨੌਵੀਂ ਤੇ ਗਿਆਰ੍ਹਵੀਂ ਦੀਆਂ ਆਨਲਾਈਨ ਜਮਾਤਾਂ ਲਾਉਣ ਜਾਂ ਨਾ ਲਾਉਣ ਬਾਰੇ ਆਪਣੇ ਪੱਧਰ ’ਤੇ ਫੈਸਲਾ ਕਰ ਸਕਦੇ ਹਨ।
ਇਸ ਤੋਂ ਇਲਾਵਾ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਦੇ ਸਮੇਂ ਵਿਚ ਵੀ ਬਦਲਾਅ ਕੀਤਾ ਗਿਆ ਹੈ।
ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕਲਾਸਾਂ ਲਈ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲਣਗੇ ਅਤੇ ਦੁਪਹਿਰ 3:30 ਵਜੇ ਤੋਂ ਪਹਿਲਾਂ ਬੰਦ ਨਹੀਂ ਹੋਣਗੇ।
ਡਬਲ ਸ਼ਿਫ਼ਟ ਵਿੱਚ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈਡਾਂ ਨੂੰ ਇਹ ਛੋਟ ਦਿੱਤੀ ਗਈ ਹੈ ਕਿ ਉਹ ਸ਼ਾਮ ਦੀ ਸ਼ਿਫ਼ਟ ਦੇ ਸਟਾਫ ਨੂੰ ਸਵੇਰ ਦੀ ਸ਼ਿਫ਼ਟ ਵਿੱਚ ਬੁਲਾ ਸਕਦੇ ਹਨ।
ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।






