Tuesday, May 21, 2024
No menu items!
HomeBusinessਪੰਜਾਬ 'ਚ 1530 ਕਰੋੜ ਦਾ ਕਥਿਤ ਘੁਟਾਲਾ! ਈਡੀ ਵੱਲੋਂ ਟੈਕਸਟਾਈਲ ਕੰਪਨੀ ਦਾ...

ਪੰਜਾਬ ‘ਚ 1530 ਕਰੋੜ ਦਾ ਕਥਿਤ ਘੁਟਾਲਾ! ਈਡੀ ਵੱਲੋਂ ਟੈਕਸਟਾਈਲ ਕੰਪਨੀ ਦਾ ਮਾਲਕ ਗ੍ਰਿਫਤਾਰ

 

ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛੇ ਦਿਨ ਪਹਿਲਾਂ ਈਡੀ ਨੇ ਕੀਤੀ ਸੀ ਛਾਪੇਮਾਰੀ

ਚੰਡੀਗੜ੍ਹ/ਲੁਧਿਆਣਾ –

ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਪੰਜਾਬ ਵਿਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ-Weather Forecast By IMD: ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ! ਪੰਜਾਬ ‘ਚ ਤੇਜ਼ ਸੀਤ ਲਹਿਰ ਦੀ ਚੇਤਾਵਨੀ

ਛੇ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ।

ਸਲੂਜਾ ਖਿਲਾਫ਼ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ।

ਦੋਸ਼ ਹੈ ਕਿ, ਟੈਕਸਟਾਈਲ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments