Sunday, May 5, 2024
No menu items!
HomeChandigarhAAP ਦਾ ਚੰਡੀਗੜ੍ਹ 'ਚ ਬਣੇਗਾ ਮੇਅਰ? ਚੋਣ ਮੁਲਤਵੀ ਹੋਣ 'ਤੇ ਹਾਈਕੋਰਟ ਨੇ...

AAP ਦਾ ਚੰਡੀਗੜ੍ਹ ‘ਚ ਬਣੇਗਾ ਮੇਅਰ? ਚੋਣ ਮੁਲਤਵੀ ਹੋਣ ‘ਤੇ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਲਗਾਈ ਫਟਕਾਰ

 

AAP- ਕਾਂਗਰਸ ਤੇ AAP ਕੋਲ 20 ਵੋਟ

ਪੰਜਾਬ ਨੈੱਟਵਰਕ, ਚੰਡੀਗੜ੍ਹ 

Chandigarh Mayor Election Postponed Case : ਚੰਡੀਗੜ੍ਹ ਮੇਅਰ ਚੋਣ ਲਈ AAP ਤੇ ਕਾਂਗਰਸ ਦੇ ਹੋਏ ਗਠਜੋੜ ਤੋਂ ਬਾਅਦ ਸਵਾਲ ਪੈਦਾ ਇਹ ਹੁੰਦਾ ਹੈ ਕਿ, ਕੀ ਚੰਡੀਗੜ੍ਹ ਵਿਚ ਆਪ ਆਪਣਾ ਮੇਅਰ ਬਣਾ ਪਾਏਗੀ? ਕਿਉਂਕਿ ਭਾਜਪਾ ਕੋਲ ਸੰਸਦ ਮੈਂਬਰ ਦਾ ਵੋਟ ਮਿਲ ਕੇ ਕੁੱਲ 15 ਵੋਟ ਹਨ, ਜਦੋਂਕਿ ਕਾਂਗਰਸ ਤੇ AAP ਕੋਲ 20 ਵੋਟ ਹਨ। ਇਸ ਤੋਂ ਵੈਸੇ ਤਾਂ, ਸਾਫ਼ ਹੈ ਕਿ, ਆਪ ਤੇ ਕਾਂਗਰਸ ਗੱਠਜੋੜ ਦਾ ਮੇਅਰ ਹੀ ਬਣੇਗਾ। ਪਰ ਇਸ ਸਭ ਵਿਚ ਭਾਜਪਾ ਨੇ ਨਵਾਂ ਪੇਚ ਫਸਾਇਆ ਹੋਇਆ ਹੈ।

ਦਰਅਸਲ, ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੇਅਰ ਦੀ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫ਼ਸਰ ਦੀ ਖ਼ਰਾਬ ਸਿਹਤ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 6 ਫਰਵਰੀ ਨੂੰ ਚੋਣਾਂ ਦੀ ਨਵੀਂ ਤਰੀਕ ਦਾ ਖੁਲਾਸਾ ਹੋਇਆ। ਚੋਣਾਂ ‘ਚ ਦੇਰੀ ਦਾ ਮਾਮਲਾ ਹਾਈਕੋਰਟ ‘ਚ ਪਹੁੰਚ ਗਿਆ। ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਮੇਅਰ ਦੀ ਚੋਣ 26 ਜਨਵਰੀ ਤੋਂ ਪਹਿਲਾਂ ਮੁਕੰਮਲ ਕੀਤੀ ਜਾਵੇ, ਨਹੀਂ ਤਾਂ ਅਦਾਲਤ ਇਸ ਸਬੰਧੀ ਕੋਈ ਵੀ ਜ਼ਰੂਰੀ ਹੁਕਮ ਜਾਰੀ ਕਰ ਸਕਦੀ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਦੇਰੀ ਨਾਲ ਚੋਣਾਂ ਮਨਜ਼ੂਰ ਨਹੀਂ ਹਨ। ਇਸ ਸਬੰਧੀ ਉਨ੍ਹਾਂ ਚੰਡੀਗੜ੍ਹ ਨਗਰ ਨਿਗਮ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ 23 ਜਨਵਰੀ ਤੱਕ ਜਵਾਬ ਮੰਗਿਆ ਹੈ।

ਅਮਨ-ਕਾਨੂੰਨ ਕਾਰਨ ਚੋਣਾਂ ਮੁਲਤਵੀ ਕਰਨ ਦਾ ਕੋਈ ਵਾਜਬ ਨਹੀਂ

ਸੁਣਵਾਈ ਦੌਰਾਨ ਹਾਈਕੋਰਟ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਚੋਣਾਂ ਮੁਲਤਵੀ ਕਰਨ ਲਈ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦਲੀਲ ਦਾ ਕੋਈ ਗੁਣ ਨਹੀਂ ਹੈ। ਮੇਅਰ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਮੇਅਰ ਦੀਆਂ ਚੋਣਾਂ ਮੁਲਤਵੀ ਕੀਤੇ ਜਾਣ ਦੇ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਕਰਵਾਈਆਂ ਜਾਣ।

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਪਹਿਲਾਂ ਵੀ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ

ਦੱਸ ਦਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜੋ ਹਾਈ ਕੋਰਟ ਤੱਕ ਪਹੁੰਚਿਆ ਹੋਵੇ, ਸਗੋਂ ਇਸ ਤੋਂ ਪਹਿਲਾਂ ਵੀ ਚੋਣਾਂ ਨੂੰ ਲੈ ਕੇ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਪਹਿਲਾਂ, ਇੱਕ ਕਾਂਗਰਸੀ ਕੌਂਸਲਰ ਨੂੰ ਨਜ਼ਰਬੰਦੀ ਤੋਂ ਰਿਹਾਅ ਕਰਨ ਲਈ ਰਿੱਟ ਦਾਇਰ ਕੀਤੀ ਗਈ ਸੀ।

ਪਰ ਹਾਈ ਕੋਰਟ ਨੇ ਰਿੱਟ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਕੋਰਟ ਕਮਿਸ਼ਨਰ ਦੀ ਨਿਗਰਾਨੀ ‘ਚ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਹਾਈਕੋਰਟ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਦਿੱਤੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments