Monday, May 20, 2024
No menu items!
HomeChandigarhਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ: NOC ਜਾਰੀ ਕਰਨ ਬਦਲੇ 20000 ਰੁਪਏ ਰਿਸ਼ਵਤ...

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ: NOC ਜਾਰੀ ਕਰਨ ਬਦਲੇ 20000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਗ੍ਰਿਫਤਾਰ

 

NOC ਜਾਰੀ ਕਰਨ ਬਦਲੇ 20000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਗ੍ਰਿਫਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ NOC ਜਾਰੀ ਕਰਨ ਬਦਲੇ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments