ਸਟੇਟ ਡੈਸਕ, ਚੰਡੀਗੜ੍ਹ-
ਫਿਲੌਰ ਪੁਲਿਸ ਦੇ ਵਲੋਂ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਪੁਲਿਸ ਸੂਤਰਾਂ ਦੀ ਮੰਨੀਏ ਤਾਂ, ਹਰਪ੍ਰੀਤ ਸਿੰਘ ਕੋਲੋਂ 5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਪੁਲਿਸ ਹਰਪ੍ਰੀਤ ਸਿੰਘ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ, ਪੁਲਿਸ ਬਹੁਤ ਜਲਦ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਬਾਰੇ ਹੋਰ ਖੁਲਾਸ ਕਰ ਸਕਦੀ ਹੈ।