Friday, March 1, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ

ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਹਿੱਸਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ

 

ਇੰਟਰਨੈੱਟ ਸੇਵਾਵਾਂ ਬੰਦ: ਬਠਿੰਡਾ, ਪਟਿਆਲਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ‘ਤੇ ਰੋਕ

ਪੰਜਾਬ ਨੈੱਟਵਰਕ, ਚੰਡੀਗੜ੍ਹ

ਇੰਟਰਨੈੱਟ ਸੇਵਾਵਾਂ ਬੰਦ: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹੀ ਜਿਥੇ ਹਰਿਆਣਾ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰਕੇ ਬਾਰਡਰ ਸੀਲ ਕਰ ਦਿੱਤੇ ਗਏ ਹਨ, ਉਥੇ ਹੀ ਖ਼ਬਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਤੋਂ ਵੀ ਸਾਹਮਣੇ ਆ ਰਹੀ ਹੈ, ਜਿਥੇ ਇੰਟਰਨੈੱਟ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਹੈ।

ਬਾਬੂਸ਼ਾਹੀ ਦੀ ਰਿਪੋਰਟ ਮੁਤਾਬਿਕ, ਬਠਿੰਡਾ, ਪਟਿਆਲਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਹੈ।

ਹਾਲਾਂਕਿ ਫੋਨ-ਕਾਲ ਵਗੈਰਾ ਚੱਲ ਰਹੀਆਂ ਹਨ। ਬਠਿੰਡਾ ਦੇ ਥਾਣਾ ਸੰਗਤ ਖੇਤਰ ਵਿਚ 16 ਫਰਵਰੀ ਤੱਕ ਇਹ ਹੁਕਮ ਲਾਗੂ ਰੱਖਣ ਦੀ ਗੱਲ ਆਖੀ ਜਾ ਰਹੀ ਹੈ।

ਮੁਕਤਸਰ ਦੇ ਥਾਣਾ ਕਿੱਲਿਆਂ ਇਲਾਕੇ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਮਾਨਸਾ ਦੇ ਦੋ ਥਾਣਿਆਂ ਸਰਦੂਲਗੜ੍ਹ ਅਤੇ ਥਾਣਾ ਬੋਹਾ ਦੇ ਖੇਤਰਾਂ ਵਿਚ ਇੰਟਰਨੈੱਟ ਸੇਵਾਵਾਂ ਦੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਦੇ ਕਈ ਖੇਤਰਾਂ ਵਿਚ ਵੀ ਇੰਟਰਨੈੱਟ ਸੇਵਾਵਾਂ ਤੇ ਰੋਕ ਲਾ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments