Wednesday, May 15, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਸ਼ਿਫਟਾਂ 'ਚ ਲਾਉਣ ਦੀ ਤਿਆਰੀ?...

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਸ਼ਿਫਟਾਂ ‘ਚ ਲਾਉਣ ਦੀ ਤਿਆਰੀ? CM ਮਾਨ ਨੇ ਦਿੱਤੇ ਸੰਕੇਤ

 

ਸਰਕਾਰੀ ਦਫ਼ਤਰਾਂ ਨੁੰ ਸ਼ਿਫਟਾਂ ਵਿਚ ਲਾਉਣ ਦੀ ਤਿਆਰੀ?

ਪੰਜਾਬ ਨੈੱਟਵਰਕ, ਚੰਡੀਗੜ੍ਹ-

ਭਗਵੰਤ ਮਾਨ ਸਰਕਾਰ ਦੇ ਵਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਨੁੰ ਸ਼ਿਫਟਾਂ ਵਿਚ ਲਾਉਣ ਦੀ ਤਿਆਰੀ ਕਰ ਰਹੀ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ, ਦਫ਼ਤਰਾਂ ਨੂੰ ਵੀ ਸਕੂਲਾਂ ਦੇ ਵਾਂਗ ਸਿਫਟਾਂ ਵਿਚ ਲਾਉਣ ਬਾਰੇ ਅਸੀਂ ਵਿਚਾਰ ਕਰ ਰਹੇ ਹਨ।

ਇਸ ਦੇ ਨਾਲ ਹੀ ਪਿਛਲੇ ਸਾਲ ਦੀ ਤਰ੍ਹਾਂ ਭਗਵੰਤ ਮਾਨ ਨੇ ਦਫ਼ਤਰਾਂ ਨੂੰ 7 ਵਜੇ ਤੋਂ ਖੁੱਲ੍ਹਣ ਦੇ ਸੰਕੇਤ ਦੇ ਦਿੱਤੇ ਹਨ। ਮਾਨ ਨੇ ਕਿਹਾ ਕਿ, ਪਿਛਲੇ ਸਾਲ ਦਫ਼ਤਰਾਂ ਦਾ ਸਮਾਂ ਬਦਲਣ ਦੇ ਨਾਲ 55 ਮੈਗਾਵਾਟ ਬਿਜਲੀ ਦੀ ਬੱਚਤ ਹੋਈ ਸੀ।

ਉਨ੍ਹਾਂ ਕਿਹਾ ਕਿ, ਸਕੂਲਾਂ ਦੇ ਵਾਂਗ ਦਫਤਰਾਂ ਨੂੰ ਵੀ ਸ਼ਿਫਟਾਂ ਵਿਚ ਲਗਾਇਆ ਜਾ ਸਕਦਾ ਹੈ ਅਤੇ ਇਸ ਸਬੰਧੀ ਅਸੀਂ ਆਪਣੇ ਉੱਚ ਅਫ਼ਸਰਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਾਂ।

ਮਾਨ ਨੇ ਦਾਅਵਾ ਕਰਦਿਆਂ ਕਿਹਾ ਕਿ, ਅਸੀਂ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ 1 ਅਪ੍ਰੈਲ ਤੋਂ 31 ਜੁਲਾਈ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਲਿਆ ਸੀ। ਜਿਸ ਨਾਲ 55 ਮੈਗਾਵਾਟ ਬਿਜਲੀ ਦੀ ਬੱਚਤ ਹੋਈ। ਲੋਕਾਂ ਦੇ ਕੰਮ ਸਮੇਂ ਸਿਰ ਹੋਏ ਅਤੇ ਖੱਜਲ-ਖੁਆਰੀਆਂ ਘਟੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments