Monday, May 20, 2024
No menu items!
HomeChandigarhਚੰਡੀਗੜ੍ਹ ਮੇਅਰ ਚੋਣ ਨਾਲ ਜੁੜੀ ਵੱਡੀ ਖ਼ਬਰ: ਹਾਈਕੋਰਟ ਨੇ ਪ੍ਰਸਾਸ਼ਨ ਨੂੰ ਜਾਰੀ...

ਚੰਡੀਗੜ੍ਹ ਮੇਅਰ ਚੋਣ ਨਾਲ ਜੁੜੀ ਵੱਡੀ ਖ਼ਬਰ: ਹਾਈਕੋਰਟ ਨੇ ਪ੍ਰਸਾਸ਼ਨ ਨੂੰ ਜਾਰੀ ਕੀਤਾ ਨੋਟਿਸ, ਭਾਜਪਾ ਨੂੰ ਲੱਗ ਸਕਦੈ ਝਟਕਾ

 

ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਦਾ ਮਾਮਲਾ ਇੱਕ ਵਾਰ ਫਿਰ ਵਿਵਾਦਾਂ ‘ਚ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਿਆ ਹੈ ਅਤੇ ਮੇਅਰ ਦੇ ਅਹੁਦੇ ਲਈ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੋਣ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ ਮੇਅਰ ਚੋਣਾਂ ‘ਚ ਬੈਲਟ ਪੇਪਰਾਂ ਨਾਲ ਛੇੜਛਾੜ ਕਰਕੇ ਭਾਜਪਾ ਉਮੀਦਵਾਰ ਦੇ ਜਿੱਤਣ ਦੇ ਦੋਸ਼ਾਂ ‘ਤੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਕੋਲੋਂ ਤਿੰਨ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਹਾਈਕੋਰਟ ਵਲੋਂ ਦਿੱਤੇ ਗਏ ਹਨ। ਆਪ ਤੇ ਕਾਂਗਰਸ ਦੇ ਕੌਂਸਲਰ ਵਲੋਂ ਪਾਈ ਗਈ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ, ਦੁਬਾਰਾ ਚੋਣ ਕਰਵਾਈ ਜਾਵੇ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ‘ਆਪ’-ਕਾਂਗਰਸ ਗਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਵੋਟਾਂ ਦੀ ਗਿਣਤੀ ਦੌਰਾਨ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਹੈ।

ਪਟੀਸ਼ਨ ‘ਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ, ਚੋਣ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕਰਨ, ਮੇਅਰ ਦੇ ਅਹੁਦਾ ਸੰਭਾਲਣ ‘ਤੇ ਪਾਬੰਦੀ ਲਗਾਉਣ, ਸਮੁੱਚੀ ਚੋਣ ਪ੍ਰਕਿਰਿਆ ‘ਚ ਹੋਈ ਧਾਂਦਲੀ ਦੀ ਜਾਂਚ ਕਰਵਾਉਣ ਅਤੇ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀਆਂ ਮੰਗਾਂ ਹਨ।

ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਣੀਆਂ ਸਨ। ਮਿੱਥੇ ਸਮੇਂ ਅਨੁਸਾਰ ਮੰਗਲਵਾਰ ਨੂੰ ਵੀ ਚੋਣਾਂ ਹੋਈਆਂ ਪਰ ਮੇਅਰ ਦੀ ਚੋਣ ਵਿੱਚ ਕਾਂਗਰਸ-ਆਪ ਦੀਆਂ 20 ਵਿੱਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜਿਸ ਕਾਰਨ ਭਾਜਪਾ ਉਮੀਦਵਾਰ ਨੂੰ ਮੇਅਰ ਚੁਣ ਲਿਆ ਗਿਆ।

ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਸੀ, ਜਿਸ ਕਾਰਨ ਉਨ੍ਹਾਂ ਦੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਕੁਲਦੀਪ ਕੁਮਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਸ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕੀਤੀ ਜਾਵੇ ਅਤੇ ਇਸ ਚੋਣ ਦਾ ਰਿਕਾਰਡ ਸੀਲ ਕੀਤਾ ਜਾਵੇ ਕਿਉਂਕਿ ਇਹ ਲੋਕਤੰਤਰ ਦਾ ਸਿੱਧਾ ਕਤਲ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਬੁੱਧਵਾਰ ਸਵੇਰੇ ਸੁਣਵਾਈ ਤੈਅ ਕੀਤੀ ਹੈ।

ਪਟੀਸ਼ਨ ਵਿੱਚ ਦੱਸਿਆ ਗਿਆ ਕਿ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਡੀਜੀਪੀ ਨੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਦਿਖਾਈ ਸੀ, ਫਿਰ ਵੀ ਚੋਣਾਂ ਨਿਰਪੱਖ ਨਹੀਂ ਹੋਈਆਂ। ਭਾਜਪਾ ਉਮੀਦਵਾਰ ਨੂੰ ਜਿੱਤ ਦਿਵਾਉਣ ਲਈ ਆਪ-ਕਾਂਗਰਸ ਗਠਜੋੜ ਦੀਆਂ ਵੋਟਾਂ ਨਾਲ ਛੇੜਛਾੜ ਕੀਤੀ ਗਈ। ਅਜਿਹੇ ‘ਚ ਹਾਈਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਇਸ ਧਾਂਦਲੀ ਵਾਲੀ ਚੋਣ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ ਅਤੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ।

ਚੋਣਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈਆਂ ਜਾਣ ਤਾਂ ਜੋ ਇਸ ਦੀ ਨਿਰਪੱਖਤਾ ਬਰਕਰਾਰ ਰਹੇ। ਚੋਣ ਪ੍ਰਕਿਰਿਆ ਦੌਰਾਨ ਹੋਈਆਂ ਧਾਂਦਲੀਆਂ ਦੀ ਜਾਂਚ ਲਈ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਐਸਆਈਟੀ ਬਣਾਈ ਜਾਵੇ ਅਤੇ ਚੋਣਾਂ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments