Tuesday, March 5, 2024
No menu items!
HomeChandigarhBREAKING- BJP ਨੂੰ ਵੱਡਾ ਝਟਕਾ, ਸੀਨੀਅਰ ਆਗੂ ਤੇ ਕੌਂਸਲਰ AAP 'ਚ ਸ਼ਾਮਲ

BREAKING- BJP ਨੂੰ ਵੱਡਾ ਝਟਕਾ, ਸੀਨੀਅਰ ਆਗੂ ਤੇ ਕੌਂਸਲਰ AAP ‘ਚ ਸ਼ਾਮਲ

 

Big blow to BJP, senior leaders and councilors join AAP

ਪੰਜਾਬ ਨੈੱਟਵਰਕ, ਚੰਡੀਗੜ੍ਹ-

Big blow to BJP- ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਵਿਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਝਟਕਾ ਦਿੱਤਾ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਘਰੋਂ ਗਾਇਬ ਹੋਏ ਭਾਜਪਾ ਦੇ ਕੌਂਸਲਰ ਤੇ ਸੀਨੀਅਰ ਆਗੂ ਗੁਰਚਰਨ ਸਿੰਘ ਕਾਲਾ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਗਏ ਹਨ।

ਆਪ ਵਿੱਚ ਸ਼ਾਮਿਲ ਹੋਣ ਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ. ਐਸ. ਆਹਲੂਵਾਲੀਆ ਅਤੇ ਮੋਹਾਲੀ ਤੋਂ ਐਮਐਲਏ ਕੁਲਵੰਤ ਸਿੰਘ ਨੇ ਸੁਆਗਤ ਕੀਤਾ। ਇਸ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਕੌਂਸਲਰ ਪ੍ਰੇਮ ਲਤਾ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ- IMD Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ, ਪੜ੍ਹੋ ਪੂਰਾ ਵੇਰਵਾ

ਇਸ ਮੌਕੇ ਗੁਰਚਰਨਜੀਤ ਸਿੰਘ ਨੇ ਬੋਲਦੇ ਹੋਏ ਕਿ ਆਪ ਨੇ ਪਿਛਲੇ ਸਾਲਾਂ ਦੌਰਾਨ ਦਿੱਲੀ ਅਤੇ ਪੰਜਾਬ ਦੇ ਬਹੁਤ ਜ਼ਿਆਦਾ ਲੋਕ ਭਲਾਈ ਦੇ ਕੰਮ ਕੀਤੇ ਹਨ। ਪੰਜਾਬ ਵਿੱਚ ਸਿਹਤ ਅਤੇ ਸਿਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਹਨ। ਭ੍ਰਿਸ਼ਟਾਚਾਰੀਆਂ ਤੇ ਨੱਥ ਪਾਉਣ ਦੇ ਲਈ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਆਪ ਸਰਕਾਰ ਦੀਆਂ ਇਨ੍ਹਾਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਉਹ ਆਪ ਵਿੱਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਉਹ ਆਪ ਦੀਆਂ ਨੀਤੀਆਂ ਨੂੰ ਚੰਡੀਗੜ੍ਹ ਵਾਸੀਆਂ ਦੇ ਘਰ–ਘਰ ਤੱਕ ਲੈ ਕੇ ਜਾਣਗੇ। ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਕਿਹਾ ਕਿ ਆਪ ਦੀਆਂ ਚੰਗੀਆਂ ਨੀਤੀਆਂ ਤੋਂ ਚੰਡੀਗੜ੍ਹ ਸ਼ਹਿਰ ਦੇ ਆਮ ਲੋਕ ਅਤੇ ਵੱਡੇ ਨੇਤਾ ਬਹੁਤ ਪ੍ਰਭਾਵਿਤ ਹਨ, ਜਿਸ ਕਰਕੇ ਅੱਜ ਹਰ ਕੋਈ ਆਪ ਦੇ ਨਾਲ ਜੁੜਨਾ ਚਾਹੁੰਦਾ ਹੈ।

ਇਸੇ ਦਾ ਨਤੀਜਾ ਹੈ ਕਿ ਚੰਡੀਗੜ੍ਹ  ਦੇ ਵਾਰਡ 20 ਤੋਂ ਕੌਂਸਲਰ ਗੁਰਚਰਨਜੀਤ ਸਿੰਘ ਆਪ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 18 ਜਨਵਰੀ ਨੂੰ ਹੋਣ ਜਾ ਰਹੀ ਚੋਣ ਦੇ ਵਿੱਚ ਆਪ ਦੇ ਉਮੀਦਵਾਰ ਜਿੱਤ ਦਰਜ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਪੁਰਾਣੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਸ਼ਹਿਰ ਵਾਸੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਨਗਰ ਨਿਗਮ ਵਿੱਚ ਆਪ ਦਾ ਮੇਅਰ ਬਣਨ ਤੇ ਸ਼ਹਿਰ ਦਾ ਸਮੁੱਚਾ ਵਿਕਾਸ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਚੰਗਾ ਮਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਚੰਡੀਗੜ੍ਹ ਵਾਸੀ ਇਸ ਵਾਰ ਆਪ ਦੇ ਉਮੀਦਵਾਰ ਨੂੰ ਜਿਤਾ ਕੇ ਪਾਰਲੀਮੈਂਟ ਦੇ ਵਿੱਚ ਭੇਜਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments