ਪੰਜਾਬ ਨੈਟਵਰਕ, ਚੰਡੀਗੜ੍ਹ
ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ 14 ਅਗਸਤ 2024 ਨੂੰ ਸਵੇਰੇ 10 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐਮ ਦੀ ਰਿਹਾਇਸ਼ ਵਿਖੇ ਹੋਵੇਗੀ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਇਸ ਕੈਬਨਿਟ ਮੀਟਿੰਗ ਵਿੱਚ ਔਰਤਾਂ ਦੇ ਲਈ ਵੀ ਮਾਨ ਸਰਕਾਰ ਕੋਈ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਅਗਲੇ ਹਫਤੇ ਰੱਖੜੀ ਦਾ ਤਿਉਹਾਰ ਆ ਰਿਹਾ ਹੈ।
ਇਸ ਤੋਂ ਪਹਿਲਾਂ ਮਾਨ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਤੋਹਫਾ ਦੇ ਸਕਦੀ ਹੈ। ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਲਈ ਵੀ ਕੋਈ ਅਹਿਮ ਐਲਾਨ ਕਰ ਸਕਦੀ ਹੈ।