Tuesday, May 21, 2024
No menu items!
HomeChandigarhChandigarh News: ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਭਾਜਪਾ 'ਚ ਸ਼ਾਮਲ

Chandigarh News: ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਭਾਜਪਾ ‘ਚ ਸ਼ਾਮਲ

 

Chandigarh News: ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਸਰੋਜ ਪਾਂਡੇ, ਸੂਬਾ ਪ੍ਰਧਾਨ ਤੇ ਸੰਜੇ ਟੰਡਨ ਨੇ ਸਵਾਗਤ ਕੀਤਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Chandigarh News: ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਕਰੀਬੀ ਮੰਨੇ ਜਾਂਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਨੇ ਚਾਵਲਾ ਨੂੰ ਚੰਡੀਗੜ੍ਹ ਲੋਕ ਸਭਾ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ।

ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਸੁਭਾਸ਼ ਚਾਵਲਾ ਭਾਜਪਾ ਦੇ ਸੂਬਾ ਦਫਤਰ ਪਹੁੰਚੇ ਅਤੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਡਾ: ਸਰੋਜ ਪਾਂਡੇ, ਪ੍ਰਦੇਸ਼ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਮੌਜੂਦਗੀ ‘ਚ ਆਪਣੇ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

ਇਨ੍ਹਾਂ ਆਗੂਆਂ ਨੇ ਸੁਭਾਸ਼ ਚਾਵਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਲਈ ਕੰਮ ਕਰੇਗੀ।

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਅੱਜ ਹਰ ਸੱਚਾ ਦੇਸ਼ ਭਗਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੰਮ ਕਰਨਾ ਚਾਹੁੰਦਾ ਹੈ।

ਸੁਭਾਸ਼ ਚਾਵਲਾ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਜੋ ਫੈਸਲਾ ਲਿਆ ਹੈ, ਉਹ ਸ਼ਲਾਘਾਯੋਗ ਹੈ, ਭਾਜਪਾ ‘ਚ ਸ਼ਾਮਲ ਹੋਣ ‘ਤੇ ਸੁਭਾਸ਼ ਚਾਵਲਾ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਉਹ ਕਾਂਗਰਸ ‘ਚ ਰਹਿੰਦਿਆਂ ਕਈ ਅਹੁਦਿਆਂ ‘ਤੇ ਰਹੇ ਹਨ ਅਤੇ ਹੁਣ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਕੇ ਦੇਸ਼ ਦੀ ਉਸੇ ਤਰ੍ਹਾਂ ਸੇਵਾ ਕਰਨਾ ਚਾਹੁੰਦੇ ਹਨ ਜਿਸ ਤਰ੍ਹਾਂ ਮੋਦੀ ਸੇਵਾ ਕਰ ਰਹੇ ਹਨ।

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਚਾਵਲਾ ਨੇ ਕਿਹਾ ਕਿ ਭਾਜਪਾ ਵਿਚ ਸੌਰਭ ਜੋਸ਼ੀ ਵਰਗੇ ਉਨ੍ਹਾਂ ਦੇ ਪਹਿਲਾਂ ਹੀ ਕਈ ਦੋਸਤ ਹਨ, ਉਨ੍ਹਾਂ ਨੇ ਇਸ ਮੌਕੇ ‘ਤੇ 2013 ਦੀ ਯਾਦ ਵੀ ਸਾਂਝੀ ਕੀਤੀ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਉਨ੍ਹਾਂ ਦੱਸਿਆ ਕਿ 2013 ਵਿੱਚ ਜਦੋਂ ਉਹ ਮੇਅਰ ਸਨ ਤਾਂ ਉਨ੍ਹਾਂ ਨੂੰ ਮੋਦੀ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਅਤੇ ਉਹ ਉਸ ਸਮੇਂ ਮੋਦੀ ਦੀ ਯਾਦ ਸ਼ਕਤੀ ਤੋਂ ਬਹੁਤ ਪ੍ਰਭਾਵਿਤ ਹੋਏ, ਜਦੋਂ ਉਨ੍ਹਾਂ ਨੇ ਉਸਦਾ ਦਾ ਨਾਮ ਲੈਕੇ ਬੁਲਾਇਆ ਕਿਉਂਕਿ ਉੰਨਾ ਨੂੰ ਮੋਦੀ ਨੂੰ ਚੰਡੀਗੜ੍ਹ ਵਿੱਚ ਦੋ ਵਾਰ ਮਿਲਣ ਦਾ ਸੁਭਾਗ ਮਿਲਿਆ ਅਤੇ ਇੰਨੇ ਸਾਲਾਂ ਬਾਅਦ ਵੀ ਉਨ੍ਹਾਂ ਨੂੰ ਨਾਮ ਯਾਦ ਰੱਖਿਆ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰ ਦਾ ਨਤੀਜਾ ਤੈਅ ਹੋ ਗਿਆ ਹੈ, ਸੰਜੇ ਟੰਡਨ ਚੰਡੀਗੜ੍ਹ ਵਿਚ ਮਜ਼ਬੂਤ ਸਥਿਤੀ ਵਿਚ ਹਨ ਅਤੇ ਉਨ੍ਹਾਂ ਦਾ ਨਤੀਜਾ ਕੰਧਾਂ ‘ਤੇ ਲਿਖਿਆ ਹੋਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments