Monday, April 22, 2024
No menu items!
HomeChandigarhChandigarh PGI News: PGI 'ਚ ਮਹਿਲਾ ਸੁਪਰਵਾਈਜ਼ਰ ਨੇ ਕੀਤੀ ਖੁਦਕੁਸ਼ੀ

Chandigarh PGI News: PGI ‘ਚ ਮਹਿਲਾ ਸੁਪਰਵਾਈਜ਼ਰ ਨੇ ਕੀਤੀ ਖੁਦਕੁਸ਼ੀ

 

Chandigarh PGI News: ਨਰਿੰਦਰ ਕੌਰ ਦੇ ਪਰਿਵਾਰ ਨੇ ਪੀਜੀਆਈ ਦੇ ਡਾਕਟਰ, ਉਸਦੀ ਪਤਨੀ ਅਤੇ ਹੋਰ ਸਟਾਫ਼ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ

ਪੰਜਾਬ ਨੈੱਟਵਰਕ, ਚੰਡੀਗੜ੍ਹ-

Chandigarh PGI News: ਸੋਮਵਾਰ ਨੂੰ ਪੀਜੀਆਈ ਵਿੱਚ ਇੱਕ 50 ਸਾਲਾ ਰੇਡੀਓਗ੍ਰਾਫਰ ਸੁਪਰਵਾਈਜ਼ਰ ਨੇ ਆਪਣੇ ਹੱਥ ਦੀ ਨਾੜ ਵੱਢ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਨਰਿੰਦਰ ਕੌਰ ਵਜੋਂ ਹੋਈ ਹੈ। ਉਹ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਤਾਇਨਾਤ ਸੀ।

ਨਰਿੰਦਰ ਕੌਰ ਦੇ ਪਰਿਵਾਰ ਨੇ ਪੀਜੀਆਈ ਦੇ ਡਾਕਟਰ, ਉਸ ਦੀ ਪਤਨੀ ਅਤੇ ਹੋਰ ਸਟਾਫ਼ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਉਂਦਿਆਂ ਪੀਜੀਆਈ ਚੌਕੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨਰਿੰਦਰ ਕੌਰ ਸੋਮਵਾਰ ਸਵੇਰੇ ਡਿਊਟੀ ਲਈ ਆਈ ਸੀ। ਸਵੇਰੇ ਕਰੀਬ ਸਾਢੇ 10 ਵਜੇ ਦਫ਼ਤਰ ਦੇ ਕਮਰੇ ਵਿੱਚ ਕੋਈ ਨਾ ਹੋਣ ’ਤੇ ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਅਤੇ ਆਪਣੇ ਹੱਥ ਦੀ ਨਾੜ ਕੱਟ ਦਿੱਤੀ। ਜਦੋਂ ਕਾਫੀ ਦੇਰ ਤੱਕ ਦਰਵਾਜ਼ਾ ਨਾ ਖੋਲ੍ਹਿਆ ਤਾਂ ਸਟਾਫ਼ ਦਿਵਿਆ ਨੇ ਪੀਜੀਆਈ ਦੇ ਕੁਝ ਮੁਲਾਜ਼ਮਾਂ ਨਾਲ ਮਿਲ ਕੇ ਦਰਵਾਜ਼ਾ ਤੋੜ ਦਿੱਤਾ।

ਨਰਿੰਦਰ ਕੌਰ ਅੰਦਰ ਬੇਹੋਸ਼ ਪਈ ਸੀ ਅਤੇ ਉਸ ਦੇ ਗੁੱਟ ਤੋਂ ਖੂਨ ਵਹਿ ਰਿਹਾ ਸੀ। ਉਸ ਨੂੰ ਤੁਰੰਤ ਪੀਜੀਆਈ ਦੀ ਐਮਰਜੈਂਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਸੈਕਟਰ-11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਸਬੂਤ ਇਕੱਠੇ ਕੀਤੇ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਨਰਿੰਦਰ ਕੌਰ ਦੇ ਪਤੀ ਜਗਮਿੰਦਰ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ ਡਾਕਟਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡਾਕਟਰ ਦੀ ਪਤਨੀ ਵੀ ਪੀਜੀਆਈ ਵਿੱਚ ਸੁਪਰਵਾਈਜ਼ਰ ਹੈ।

ਜਗਮਿੰਦਰ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ ਵਾਰ-ਵਾਰ ਜ਼ਲੀਲ ਕੀਤਾ ਜਾਂਦਾ ਸੀ। ਇਸ ਕਾਰਨ ਉਹ ਮਾਨਸਿਕ ਤਣਾਅ ‘ਚ ਸੀ ਅਤੇ ਇਸੇ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।

ਇਸ ਮਾਮਲੇ ਵਿੱਚ ਪੀਜੀਆਈ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟ ਦੀ ਉਡੀਕ ਹੈ। ਸੰਸਥਾ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।

ਦੂਜੇ ਪਾਸੇ ਸੈਕਟਰ 11 ਦੇ ਐਸਐਸਓ ਮਲਕੀਤ ਸਿੰਘ ਮੁਤਾਬਿਕ, ਉਨ੍ਹਾਂ ਦੀ ਟੀਮ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ। AU

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments