Friday, May 17, 2024
No menu items!
HomeChandigarhCongress AAP Alliance Lok Sabha Election 2024: AAP ਤੇ ਕਾਂਗਰਸ ਦਾ ਹੋਇਆ...

Congress AAP Alliance Lok Sabha Election 2024: AAP ਤੇ ਕਾਂਗਰਸ ਦਾ ਹੋਇਆ 5 ਸੂਬਿਆਂ ‘ਚ ਗੱਠਜੋੜ

 

Congress AAP Alliance Lok Sabha Election 2024: ਚੰਡੀਗੜ੍ਹ ‘ਚ ਕਾਂਗਰਸ ਦਾ ਉਮੀਦਵਾਰ ਲੜੇਗਾ ਚੋਣ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Congress AAP Alliance Lok Sabha Election 2024: ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ, ਕਾਂਗਰਸ ਹੁਣ ਦਿੱਲੀ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਲੋਕ ਸਭਾ ਚੋਣਾਂ ਲੜੇਗੀ। ਦੋਵਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ।

ਅੱਜ ‘ਆਪ’ ਅਤੇ ਕਾਂਗਰਸ ਦੀ ਸਾਂਝੀ ਪ੍ਰੈਸ ਕਾਨਫਰੰਸ ‘ਚ ਐਲਾਨ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ਨਵੀਂ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਤੋਂ ਚੋਣ ਲੜੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੂਰਬ ਅਤੇ ਉੱਤਰ ਪੱਛਮੀ ਸੀਟਾਂ ‘ਤੇ ਚੋਣ ਲੜੇਗੀ।

ਗੁਜਰਾਤ ‘ਚ ਕਾਂਗਰਸ ਦੇ ਉਮੀਦਵਾਰ 24 ਸੀਟਾਂ ‘ਤੇ ਅਤੇ ‘ਆਪ’ ਦੇ ਉਮੀਦਵਾਰ 2 ਸੀਟਾਂ ‘ਤੇ ਚੋਣ ਲੜਨਗੇ। ਹਰਿਆਣਾ ਦੀਆਂ 10 ਵਿੱਚੋਂ 9 ਸੀਟਾਂ ‘ਤੇ ਕਾਂਗਰਸ ਚੋਣ ਲੜੇਗੀ, ਜਦਕਿ ‘ਆਪ’ ਉਮੀਦਵਾਰ ਕੁਰੂਕਸ਼ੇਤਰ ਦੀ ਇੱਕ ਸੀਟ ‘ਤੇ ਚੋਣ ਲੜਨਗੇ।

ਇਸ ਦੇ ਨਾਲ ਹੀ ਗੋਆ ਅਤੇ ਚੰਡੀਗੜ੍ਹ ਦੋਵਾਂ ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰ ਚੋਣ ਲੜਨਗੇ। ਹਾਲਾਂਕਿ ਆਮ ਆਦਮੀ ਪਾਰਟੀ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜੇਗੀ। ਇਸ ਦਾ ਐਲਾਨ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਕਰ ਚੁੱਕੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments