Tuesday, May 21, 2024
No menu items!
HomeChandigarhCongress and Aap Alliance- ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਹੋਇਆ ਗੱਠਜੋੜ,...

Congress and Aap Alliance- ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਹੋਇਆ ਗੱਠਜੋੜ, ਭਾਜਪਾ ਨੂੰ ਵੱਡਾ ਝਟਕਾ

 

Congress and Aap Alliance- ਚੰਡੀਗੜ੍ਹ ਮੇਅਰ ਦੀ ਕੁਰਸੀ ਤੇ ਆਪ ਦਾ ਕੌਂਸਲਰ ਬੈਠੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਚੰਡੀਗੜ੍ਹ ਮੇਅਰ ਦੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ (Congress and Aap Alliance) ਵਿਚਾਲੇ ਗੱਠਜੋੜ ਹੋ ਗਿਆ ਹੈ। ਅਧਿਕਾਰਿਤ ਤੌਰ ਤੇ ਇਸ ਦੀ ਪੁਸ਼ਟੀ ਭਾਰਤ ਦੇ ਸਾਬਕਾ ਰੇਲ ਮੰਤਰੀ ਅਤੇ ਚੰਡੀਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਪਵਨ ਕੁਮਾਰ ਬਾਂਸਲ ਨੇ ਕੀਤੀ ਹੈ।

ਉਨ੍ਹਾਂ ਕਿਹਾ ਕਿ, ਭਾਜਪਾ ਨੂੰ ਹਰਾਉਣ ਤੇ ਸੱਤਾ ਵਿਚੋਂ ਬਾਹਰ ਕਰਨ ਵਾਸਤੇ ਇਹ ਗੱਠਜੋੜ ਜਰੂਰੀ ਸੀ ਅਤੇ ਹੁਣ ਚੰਡੀਗੜ੍ਹ ਨਗਰ ਨਿਗਮ ਉੱਤੇ ਆਪ ਤੇ ਕਾਂਗਰਸ ਦਾ ਕਬਜ਼ਾ ਹੋਵੇਗਾ।

ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ, ਇਹ ਪਹਿਲੀ ਵਾਰ ਹੋਵੇਗਾ ਕਿ, ਚੰਡੀਗੜ੍ਹ ਮੇਅਰ ਦੀ ਕੁਰਸੀ ਤੇ ਆਪ ਦਾ ਕੌਂਸਲਰ ਬੈਠੇਗਾ, ਜਦੋਂਕਿ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਕੁਰਸੀ ਕਾਂਗਰਸ ਹਵਾਲੇ ਹੋਵੇਗੀ।

ਦੱਸ ਦਈਏ ਕਿ, ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ ਹਰਾਉਣ ਲਈ ਪਹਿਲੀ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਹੋਏ ਹਨ। ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੋਣ ਨਾਲ ਭਾਜਪਾ ਹੱਥੋਂ ਮੇਅਰ ਦੀ ਕੁਰਸੀ ਜਾਣੀ ਤਹਿ ਹੈ।

ਕਿਉਂਕਿ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਕੋਲ 13 ਕੌਂਸਲਰ ਹਨ, ਜਦੋਂਕਿ ਕਾਂਗਰਸ ਕੋਲ 7 ਕੌਂਸਲਰ ਹਨ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ, ਕਾਂਗਰਸ ਤੇ ਆਪ ਕੋਲ ਕੁੱਲ 20 ਵੋਟ ਹਨ ਅਤੇ ਗੱਠਜੋੜ ਹਵਾਲੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਕਮਾਨ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments