Wednesday, May 22, 2024
No menu items!
HomeChandigarhEducation Breaking- ਸਿੱਖਿਆ ਵਿਭਾਗ ਵਲੋਂ 2 ਅਧਿਆਪਕ ਸਸਪੈਂਡ, ਪ੍ਰਿੰਸੀਪਲ ਤੇ ਕਾਰਜਕਾਰੀ ਇੰਚਾਰਜ...

Education Breaking- ਸਿੱਖਿਆ ਵਿਭਾਗ ਵਲੋਂ 2 ਅਧਿਆਪਕ ਸਸਪੈਂਡ, ਪ੍ਰਿੰਸੀਪਲ ਤੇ ਕਾਰਜਕਾਰੀ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ

 

Education: ਇਤਰਾਜ਼ਯੋਗ ਫੋਟੋ ਵਾਇਰਲ ਕਰਨ ਦੇ ਦੋਸ਼

ਚੰਡੀਗੜ੍ਹ-

Education- ਯੂ.ਟੀ. ਸਿੱਖਿਆ ਵਿਭਾਗ ਵਲੋਂ ਦੋ ਅਧਿਆਪਕਾਂ ਨੂੰ ਕਥਿਤ ਤੌਰ ਤੇ ਇਤਰਾਜ਼ਯੋਗ ਫੋਟੋ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਹੈ।

ਟ੍ਰਿਬਿਊਨ ਦੀ ਖ਼ਬਰ ਮੁਤਾਬਿਕ, ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਸੋਸ਼ਲ ਮੀਡੀਆ ਗਰੁੱਪ ਵਿਚ ਇਤਰਾਜ਼ਯੋਗ ਤਸਵੀਰ ਸ਼ੇਅਰ ਕਰਨ ਦੇ ਮਾਮਲੇ ਵਿਚ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਅਧਿਆਪਕ ਸਸਪੈਂਡ ਕੀਤੇ ਹਨ, ਜਦੋਂਕਿ ਸਕੂਲ ਦੇ ਪ੍ਰਿੰਸੀਪਲ ਤੇ ਕਾਰਜਕਾਰੀ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਭਾਵੇਂਕਿ ਇਹ ਮਾਮਲਾ ਪਿਛਲੇ ਸਾਲ ਨਵੰਬਰ ਦਾ ਹੈ ਤੇ ਇਹ ਮਾਮਲਾ ਉਸ ਸਕੂਲ ਦੇ ਅਧਿਆਪਕਾਂ ਦੀ ਆਪਸੀ ਰਜ਼ਾਮੰਦੀ ਕਾਰਨ ਹੱਲ ਹੋ ਗਿਆ ਸੀ ਪਰ ਇਸ ਸਬੰਧੀ ਇਕ ਪੱਤਰ ਅੱਜ ਡਾਇਰੈਕਟਰ ਦਫਤਰ ਪੁੱਜਿਆ ਜਿਸ ਤੋਂ ਬਾਅਦ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਇਸ ਮਾਮਲੇ ’ਤੇ ਕਾਰਵਾਈ ਕੀਤੀ ਹੈ।

ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਦੋ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ ਇੰਚਾਰਜ ਨੂੰ ਕਾਰਨ ਨੋਟਿਸ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਇਸ ਸਕੂਲ ਦੀ ਪ੍ਰਿੰਸੀਪਲ ਸੰਗੀਤਾ ਗੁਲਾਟੀ ਸੀ ਜਿਸ ਦਾ ਘਟਨਾ ਵਾਲੇ ਦਿਨ ਤਬਾਦਲਾ ਕਰ ਦਿੱਤਾ ਗਿਆ। ਇਸ ਸਕੂਲ ਦੀ ਮੌਜੂਦਾ ਕਾਰਜਕਾਰੀ ਇੰਚਾਰਜ ਸੁਖਬੀਰ ਕੌਰ ਹੈ ਜਿਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments