ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਚੇਅਰਪਰਸਨ ਡਾ: ਸਤਬੀਰ ਕੌਰ ਬੇਦੀ ਨੇ ਦਿੱਤਾ ਅਸਤੀਫ਼ਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਸਕੱਤਰ ਸੀਨੀਅਰ ਆਈਏਐਸ ਅਫ਼ਸਰ ਡਾ. ਕਮਲ ਕਿਸ਼ੋਰ ਯਾਦਵ ਨੂੰ ਪੰਜਾਬ ਸਰਕਾਰ ਦੇ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਮੈਨ ਦਾ ਵਾਧੂ ਚਾਰਜ ਦੇ ਦਿੱਤਾ ਹੈ।
ਪੜ੍ਹੋ ਹੁਕਮਾਂ ਦੀ ਕਾਪੀ
ਦੱਸ ਦਈਏ ਕਿ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਚੇਅਰਪਰਸਨ ਡਾ: ਸਤਬੀਰ ਕੌਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਡਾ: ਬੇਦੀ ਨੂੰ ਪਿਛਲੇ ਸਾਲ ਫਰਵਰੀ ਵਿੱਚ ਪੀਐਸਈਬੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਪੀਐਸਈਬੀ ਦੇ ਚੇਅਰਪਰਸਨ ਦਾ ਕਾਰਜਕਾਲ ਤਿੰਨ ਸਾਲ ਦਾ ਹੈ ਅਤੇ ਡਾ. ਬੇਦੀ ਨੇ ਕਰੀਬ ਡੇਢ ਸਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਡਾ. ਬੇਦੀ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ (ਆਈ.ਏ.ਐਸ.) ਦੇ ਸੇਵਾਮੁਕਤ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਦਿੱਲੀ ਤੋਂ ਲਿਆਂਦਾ ਗਿਆ ਸੀ।
ਪੀਐਸਈਬੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ੇ ਪਿੱਛੇ ਸਪੱਸ਼ਟ ਤਸਵੀਰ ਨਹੀਂ ਮਿਲੀ ਹੈ। ਉੱਧਰ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਡਾ: ਬੇਦੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਰਾਜ ਦੀਆਂ ਵੱਕਾਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਆਯੋਜਨ ਕਰਦੀ ਹੈ ਅਤੇ ਵੱਖ-ਵੱਖ ਜਮਾਤਾਂ ਦੇ ਸਿਲੇਬਸ ਨੂੰ ਤਿਆਰ ਕਰਨ ਲਈ ਵੀ ਜ਼ਿੰਮੇਵਾਰ ਹੈ।