Friday, May 17, 2024
No menu items!
HomeChandigarhEmployee Protest! ਮੁਲਾਜ਼ਮਾਂ ਦੇ ਸੰਘਰਸ਼ ਤੋਂ ਡਰੀ ਭਗਵੰਤ ਮਾਨ ਸਰਕਾਰ? ਸਿੱਖਿਆ ਵਿਭਾਗ...

Employee Protest! ਮੁਲਾਜ਼ਮਾਂ ਦੇ ਸੰਘਰਸ਼ ਤੋਂ ਡਰੀ ਭਗਵੰਤ ਮਾਨ ਸਰਕਾਰ? ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

 

Employee Protest! ਜਥੇਬੰਦੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਦੀ ਕਾਰਵਾਈ ਵਿਰੁੱਧ ਸਘੰਰਸ਼ ਵਿੱਢਣ ਦਾ ਐਲਾਨ

ਪੰਜਾਬ ਨੈੱਟਵਰਕ, ਮੋਹਾਲੀ

Employee Protest! ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ਦਾ ਐਨਾ ਡਰ ਸਤਾ ਰਿਹਾ ਹੈ ਕਿ ਪੁਲਿਸ ਦੇ ਜ਼ੋਰ ਰਾਹੀ ਮੁਲਾਜ਼ਮਾਂ ਨੂੰ ਘਰਾਂ ‘ਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਇਹ ਦੋਸ਼ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪ੍ਰੈਸ ਬਿਆਨ ਜਾਰੀ ਕਰਕੇ ਲਾਏ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ, ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ਤੇ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਭੁੱਲ ਗਏ।

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਇਹੀ ਭਗਵੰਤ ਮਾਨ ਪੰਜਾਬ ਦੇ ਮੁਲਾਜ਼ਮਾਂ ਤੇ ਆਮ ਜਨਤਾ ਨੂੰ ਸਪੀਚ ਤੇ ਜਨਤਕ ਸਭਾਵਾਂ ਰਾਹੀ ਕਹਿੰਦੇ ਸਨ ਕਿ ਸੱਤਾਧਿਰ ਨੂੰ ਸਵਾਲ ਕਰੋ ਪਰ ਹੁਣ ਜਦੋਂ ਆਪ ਸੱਤਾ ਵਿਚ ਆਏ ਹਨ ਤਾਂ ਆਪਣੀਆ ਗੱਲਾਂ ਨੂੰ ਭੁੱਲ ਕੇ ਸਾਰੀਆ ਹੱਦਾਂ ਟੱਪ ਚੁੱਕੇ ਹਨ ਅਤੇ ਲੋਕਾਂ ਦੀ ਅਵਾਜ਼ ਨੂੰ ਦਬਾ ਰਹੇ ਹਨ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਆਗੂਆਂ ਨੇ ਕਿਹਾ ਕਿ ਚੋਣਾਂ ਦੇ ਦਿਨਾਂ ਦੋਰਾਨ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿਚ ਅੱਧੀ ਅੱਧੀ ਰਾਤ ਨੂੰ ਪੁਲਿਸ ਭੇਜ ਕੇ ਪਰਿਵਾਰਾਂ ਵਿਚ ਦਹਿਸ਼ਤ ਦਾ ਮਾਹੋਲ ਬਣਾਇਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਇਸ ਤਰ੍ਹਾ ਦਹਿਸ਼ਤ ਦਾ ਮਾਹੋਲ ਬਣਾ ਕੇ ਚੋਣਾਂ ਨਹੀ ਜਿੱਤੀਆ ਜਾ ਸਕਦੀਆਂ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੇ ਮੰਤਰੀ ਜਿਥੇ ਪ੍ਰਚਾਰ ਕਰ ਰਹੇ ਹਨ ਉਥੇ ਉਥੇ ਮੁਲਾਜ਼ਮ ਆਗੁਆ ਨੂੰ ਘਰਾਂ ਅਤੇ ਦਫਤਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਜੋ ਕਿ ਲੋਕਤੰਤਰ ਦੀ ਹੱਤਿਆ ਹੈ।

ਇਹ ਵੀ ਪੜ੍ਹੋ24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਆਗੂਆਂ ਨੇ ਕਿਹਾ ਕਿ ਸਾਡੇ ਪਰਿਵਾਰਾਂ ‘ਚ ਡਰ ਦਾ ਮਾਹੋਲ ਬਣਾਇਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਲੋਕਤੰਤਰ ਦੀ ਹੱਤਿਆ ਕਰਨ ਵਿਚ ਸਾਰੀਆਂ ਹੱਦਾਂ ਪਾਰ ਕਰ ਗਈ ਹੈ ਜਿਸ ਨੂੰ ਕਿਸੇ ਵੀ ਹੱਦ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨੂੰ ਮਿਲਣ ਤੋਂ ਕਿਓ ਡਰ ਰਹੇ ਹਨ ਅਤੇ ਮੁਲਾਜ਼ਮਾਂ ਦੀਆ ਜ਼ਾਇਜ਼ ਮੰਗਾਂ ਨੂੰ ਲਾਗੂ ਕਰਨ ਚ ਕਿਓ ਨਾਕਾਮ ਹੋ ਰਹੇ ਹਨ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਆਗੂਆਂ ਨੇ ਕਿਹਾ ਕਿ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦੀ ਸਹਿਮਤੀ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-PSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ

ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਮੰਨਣ ਦੀ ਬਜਾਏ ਦਫਤਰੀ ਮੁਲਾਜ਼ਮਾਂ ਦੇ ਘਰਾਂ ਵਿਚ ਪੁਲਿਸ ਭੇਜਣ ਦੀ ਸਰਕਾਰ ਦੀ ਕਾਰਵਾਈ ਦਾ ਮੁਲਾਜ਼ਮ ਡੱਟ ਕੇ ਵਿਰੋਧ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿਚ ਸਰਕਾਰ ਵਿਰੁੱਧ ਲਾਮਬੰਦੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਾਕੀ ਮੰਤਰੀ ਨੂੰ ਘੇਰਿਆ ਜਾਵੇਗਾ ਅਤੇ ਸਵਾਲ ਕੀਤਾ ਜਾਵੇਗਾਂ ਕਿ ਪੰਜਾਬ ਦੇ ਮੁਲਾਜ਼ਮ ਚੋਰ, ਗੈਗਸਟਰ ਜਾਂ ਅੱਤਵਾਦੀ ਹਨ ਜੋ ਉਨ੍ਹਾਂ ਦੇ ਘਰਾਂ ਵਿਚ ਪੁਲਿਸ ਦਾ ਪਹਿਰਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋPSEB 5th Result 2024: 5ਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਇਸ ਐਕਟਿਵ ਲਿੰਕ ‘ਤੇ ਕਰੋ ਕਲਿੱਕ

ਉਥੇ ਹੀ ਦੂਜੇ ਪਾਸੇ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ ) ਵੱਲੋਂ ਸਾਂਝਾ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ ਵੱਲੋਂ ਅੱਜ ਸਾਂਝਾ ਬਿਆਨ ਜਾਰੀ ਕਰਦੇ ਹੋਏ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸਖਤ ਨਿੰਦਿਆ ਕੀਤੀ। ਉਹਨਾਂ ਨੇ ਕਿਹਾ ਕਿ ਜਦੋਂ ਕੋਈ ਵੀ ਪਾਰਟੀ ਸੱਤਾ ਵਿੱਚ ਨਹੀਂ ਹੁੰਦੀ ਤਾਂ ਉਹ ਜਨਤਾ ਲਈ ਵੱਡੇ ਵੱਡੇ ਵਾਅਦੇ ਕਰਦੀ ਹੈ।

ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਪਰ ਜਦੋਂ ਸੱਤਾ ਵਿੱਚ ਆ ਜਾਂਦੀ ਹੈ ਤਾਂ ਵਾਅਦੇ ਪੂਰੇ ਨਹੀਂ ਹੋਣ ਤੇ ਜਨਤਾ ਵੱਲੋਂ ਸਵਾਲ ਪੁੱਛੇ ਜਾਣ ਤੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਸੀਂ ਦੱਸ ਦਈਏ ਕਿ ਇਹ ਲੋਕਤੰਤਰੀ ਦੇਸ਼ ਹੈ ਇੱਥੇ ਸਾਮਰਾਜਵਾਦੀ ਸੱਤਾ ਨਹੀਂ ਤੇ ਨਾ ਹੀ ਬਣਾਈ ਜਾਵੇ। ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ।

ਆਗੂਆਂ ਨੇ ਕਿਹਾ ਕਿ ਅੱਜ ਨਡਾਲਾ ਵਿਖੇ ਬਲਾਕ ਨਡਾਲਾ ਦੇ ਪ੍ਰਧਾਨ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਦੇ ਘਰ ਸਵੇਰ ਤੋਂ ਹੀ ਉਹਨਾਂ ਨੂੰ ਨਜ਼ਰਬੰਦ ਕੀਤਾ ਗਿਆ। ਜਿਸ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਜਾਂਦੀ ਹੈ। ਕਿਉਂਕਿ ਉੱਥੇ ਪੰਜਾਬ ਦੇ ਸੀਐਮ ਨੇ ਆਉਣਾ ਸੀ। ਜਥੇਬੰਦੀ ਵੱਲੋਂ ਇਸ ਦੇ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਕਿ ਅੱਗੇ ਤੋਂ ਇਹੋ ਜਿਹੀ ਕਾਰਗੁਜਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਜਬੂਰਨ ਸੜਕਾਂ ਉੱਤੇ ਉਤਰ ਕੇ ਸਾਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments