Good News: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਗੈਸਟ ਫੈਕਲਟੀ ਅਧਿਆਪਕਾਂ ਦੀ ਤਨਖਾਹ 21,600 ਰੁਪਏ ਤੋਂ ਵਧਾ ਕੇ 30,000 ਰੁਪਏ ਕੀਤੀ!
ਪੰਜਾਬ ਨੈੱਟਵਰਕ, ਚੰਡੀਗੜ੍ਹ-
Good News: ਭਗਵੰਤ ਮਾਨ ਸਰਕਾਰ ਦੇ ਵਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਗੈਸਟ ਫੈਕਲਟੀ ਅਧਿਆਪਕਾਂ ਦੀ ਤਨਖ਼ਾਹ ਵਧਾ ਦਿੱਤੀ ਗਈ ਹੈ। ਦਰਅਸਲ, ਸੀਐੱਮਓ ਪੰਜਾਬ ਦੇ ਆਫੀਸ਼ਲ ਸੋਸ਼ਲ ਮੀਡੀਆ ਹੈਂਡਲ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ ਬਾਰੇ ਜਿਕਰ ਕੀਤਾ ਗਿਆ ਹੈ।
ਸ਼ੇਅਰ ਕੀਤੀ ਗਈ ਪੋਸਟ ਵਿਚ CMOPB ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਗੈਸਟ ਫੈਕਲਟੀ ਅਧਿਆਪਕਾਂ ਦੀ ਤਨਖਾਹ 21,600 ਰੁਪਏ ਤੋਂ ਵਧਾ ਕੇ 30,000 ਰੁਪਏ ਕੀਤੀ ਗਈ ਹੈ।
ਸਰਕਾਰ ਦੇ ਦਾਅਵੇ ਮੁਤਾਬਿਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵਰਗ ਦੀ ਸਹੂਲਤ ਲਈ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਕਿਸਾਨਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਧਿਆਨ ‘ਚ ਰੱਖਦਿਆਂ ਵੱਡਾ ਐਲਾਨ ਕੀਤਾ ਹੈ।
ਦੱਸ ਦਈਏ ਕਿ, ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਗੈਸਟ ਫੈਕਲਟੀ ਅਧਿਆਪਕਾਂ ਦੀ ਤਨਖਾਹ 21,600 ਰੁਪਏ ਤੋਂ ਵਧਾ ਕੇ 30,000 ਰੁਪਏ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।