Home Chandigarh Good News: ਪੰਜਾਬ ਸਰਕਾਰ ਨੇ ਅਧਿਆਪਕਾਂ ਬਾਰੇ ਲਿਆ ਵੱਡਾ ਫ਼ੈਸਲਾ

Good News: ਪੰਜਾਬ ਸਰਕਾਰ ਨੇ ਅਧਿਆਪਕਾਂ ਬਾਰੇ ਲਿਆ ਵੱਡਾ ਫ਼ੈਸਲਾ

0
Good News: ਪੰਜਾਬ ਸਰਕਾਰ ਨੇ ਅਧਿਆਪਕਾਂ ਬਾਰੇ ਲਿਆ ਵੱਡਾ ਫ਼ੈਸਲਾ
CM bhagwant mann punjabnetwork

 

Good News: ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Good News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ।

ਕੈਬਨਿਟ ਨੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ ਨੂੰ ਵੀ ਮਨਜ਼ੂਰ ਕਰ ਲਿਆ।

ਇਸ ਸੋਧ ਮੁਤਾਬਕ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ ਅਸਾਮੀਆਂ ਵਿੱਚ 20 ਫੀਸਦੀ ਤਰੱਕੀ ਕੋਟੇ ਨੂੰ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਕ੍ਰਮਵਾਰ 15:4:1 ਦੇ ਅਨੁਪਾਤ ਵਿੱਚ ਵੰਡਿਆ ਜਾਵੇਗਾ।

ਇਸ ਨਾਲ ਵਿਭਾਗ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਘਟੇਗੀ ਅਤੇ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਤਰੱਕੀਆਂ ਦਾ ਰਾਹ ਖੁੱਲ੍ਹੇਗਾ।

ਦਿਵਿਆਂਗ ਬੱਚਿਆਂ ਲਈ ਪੰਜਾਬ ਰਾਜ ਸਿੱਖਿਆ ਨੀਤੀ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਦਿਵਿਆਂਗ ਬੱਚਿਆਂ ਲਈ ਪੰਜਾਬ ਰਾਜ ਸਿੱਖਿਆ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਯੂਨਾਈਟਿਡ ਨੇਸ਼ਨ ਕਨਵੈਨਸ਼ਨ ਆਨ ਰਾਈਟਸ ਆਫ ਪਰਸਨਜ਼ ਵਿਦ ਡਿਸਏਬਿਲਟੀ ਦਾ ਉਦੇਸ਼ ਪੂਰਾ ਕੀਤਾ ਜਾ ਸਕੇ ਅਤੇ ‘ਦਾ ਰਾਈਟ ਆਫ ਪਰਸਨ ਵਿਦ ਡਿਏਬਿਲਟੀਜ਼ ਐਕਟ-2016’ ਨੂੰ ਲਾਗੂ ਕੀਤਾ ਜਾ ਸਕੇ।

ਇਹ ਨੀਤੀ ਸੰਪੂਰਨ ਸਿੱਖਿਆ ਅਤੇ ਵਿਆਪਕ ਵਿਕਾਸ ਲਈ ਸਹਾਈ ਹੋਵੇਗੀ ਤਾਂ ਜੋ ਦਿਵਿਆਂਗ ਬੱਚਿਆਂ ਨੂੰ ਹੋਰ ਵਧੇਰੇ ਮੌਕੇ ਮਿਲ ਸਕਣ ਅਤੇ ਸੰਪੂਰਨ ਸਿੱਖਿਆ ਹਾਸਲ ਹੋ ਸਕੇ।

ਇਸ ਤੋਂ ਇਲਾਵਾ ਇਸ ਨੀਤੀ ਨਾਲ ਇਨ੍ਹਾਂ ਬੱਚਿਆਂ ਨੂੰ ਹਰੇਕ ਖੇਤਰ ਵਿੱਚ ਸਵੈ-ਵਿਕਾਸ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਸਮਾਜਿਕ-ਆਰਥਿਕ ਭਾਈਵਾਲੀ ਦੇ ਹੱਕ ਵੀ ਹਾਸਲ ਹੋਣਗੇ।

ਪੰਜਾਬ ਫੈਮਿਲੀ ਕੋਰਟ (ਸੋਧ) ਰੂਲਜ਼-2004 ਵਿੱਚ ਤਬਦੀਲੀ

ਮੰਤਰੀ ਮੰਡਲ ਨੇ ਪੰਜਾਬ ਫੈਮਿਲੀ ਕੋਰਟ (ਸੋਧ) ਰੂਲਜ਼-2004 ਨੂੰ ਸੋਧ ਕੇ ਇਸ ਵਿੱਚ ਨਵੀਂ ਧਾਰਾ 4-ਏ ਜੋੜਨ ਅਤੇ ਮੌਜੂਦਾ ਧਾਰਾ-5, ਧਾਰਾ-6, ਧਾਰਾ-7, ਧਾਰਾ-8 ਅਤੇ ਧਾਰਾ-9 ਵਿੱਚ ਲੋੜੀਂਦੀ ਤਰਮੀਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਦਾ ਉਦੇਸ਼ ਮੌਜੂਦਾ ਸਮੇਂ ਦੀਆਂ ਲੋੜਾਂ ਦੀ ਪੂਰਤੀ ਕਰਨ ਦੇ ਨਾਲ-ਨਾਲ ਫੈਮਿਲੀ ਕੋਰਟਾਂ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ।