Monday, May 20, 2024
No menu items!
HomeChandigarhGood News: ਪੰਜਾਬ-ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ 'ਚ ਸੁਣਾਇਆ ਵੱਡਾ ਫ਼ੈਸਲਾ;...

Good News: ਪੰਜਾਬ-ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ‘ਚ ਸੁਣਾਇਆ ਵੱਡਾ ਫ਼ੈਸਲਾ; ਮਿਲੇਗਾ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ

 

2024 ਤੋਂ ਬਾਅਦ ਵੀ ਰੈਗੂਲਰ ਹੋਇਆ ਹਰ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦਾ ਹੱਕਦਾਰ- ਹਾਈਕੋਰਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਰਮਚਾਰੀ 2004 ਤੋਂ ਪਹਿਲਾਂ ਨਿਯੁਕਤ ਕੀਤਾ ਗਿਆ ਸੀ, ਭਾਵੇਂ ਹੀ ਉਹ 2024 ਤੋਂ ਬਾਅਦ ਵੀ ਰੈਗੂਲਰ ਹੋਇਆ ਹੈ ਤਾਂ ਉਹ ਪੁਰਾਣੀ ਪੈਨਸ਼ਨ ਸਕੀਮ ਦਾ ਹੱਕਦਾਰ ਹੈ।

ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਪ੍ਰਵਾਨ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ – Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ

ਮੀਡੀਆ ਰਿਪੋਰਟਸ ਮੁਤਾਬਿਕ, ਪਟੀਸ਼ਨ ਦਾਇਰ ਕਰਦਿਆਂ ਸੁਰਜੀਤ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਰੰਜੀਵਨ ਸਿੰਘ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਆਦਿ ਵਿੱਚ ਕੱਚੇ ਮੁਲਾਜ਼ਮਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ 2004 ਤੋਂ ਪਹਿਲਾਂ ਕੀਤੀ ਗਈ ਸੀ, ਪਰ 2004 ਤੋਂ ਬਾਅਦ ਰੈਗੂਲਰ ਕਰ ਦਿੱਤਾ ਗਿਆ।

ਪਟੀਸ਼ਨਰ ਨੇ ਕਿਹਾ ਕਿ ਰਾਜਾਂ ਨੇ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਅਪਣਾਈ ਸੀ ਅਤੇ ਪਟੀਸ਼ਨਕਰਤਾਵਾਂ ਨੂੰ ਵੀ ਇਸੇ ਸਕੀਮ ਨੂੰ ਅਪਣਾਉਣ ਦੀ ਸ਼ਰਤ ‘ਤੇ ਰੈਗੂਲਰ ਕੀਤਾ ਗਿਆ ਸੀ।

ਰੈਗੂਲਰ ਹੋਣ ਤੋਂ ਬਾਅਦ ਪਟੀਸ਼ਨਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।

ਹਾਈ ਕੋਰਟ ਨੇ ਜਨਵਰੀ 2023 ਵਿੱਚ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਫੈਸਲਾ ਲੈਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਪਟੀਸ਼ਨਰਾਂ ਨੂੰ ਰੈਗੂਲਰ ਕਰਨ ਵੇਲੇ ਸ਼ਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਸ਼ਰਤਾਂ ਨੂੰ ਪੜ੍ਹ ਕੇ ਮੰਨਣ ਤੋਂ ਬਾਅਦ ਉਹ ਇਨਕਾਰ ਨਹੀਂ ਕਰ ਸਕਦੇ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਹਰਬੰਸ ਲਾਲ ਅਤੇ ਹੋਰਾਂ ਦੇ ਮਾਮਲੇ ‘ਚ ਹਾਈਕੋਰਟ ਨੇ ਪੈਨਸ਼ਨ ਸਬੰਧੀ ਸਥਿਤੀ ਸਪੱਸ਼ਟ ਕੀਤੀ ਹੈ|

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ ਜਦੋਂ ਪੰਜਾਬ ਸਰਕਾਰ ਵੱਲੋਂ ਕਿਸੇ ਫੈਸਲੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਤਾਂ ਉਸ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਸਰਕਾਰ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਜਾਣ ਲਈ ਮਜਬੂਰ ਨਾ ਕਰੇ। ਇਨ੍ਹਾਂ ਟਿੱਪਣੀਆਂ ਦੇ ਨਾਲ ਹੀ ਹਾਈ ਕੋਰਟ ਨੇ ਪਟੀਸ਼ਨਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ ਸਾਰੇ ਪਟੀਸ਼ਨਰਾਂ ਨੂੰ ਪੁਰਾਣੀ ਪੈਨਸ਼ਨ ਦੇ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments