Wednesday, May 15, 2024
No menu items!
HomeChandigarhHolidays Extended: ਹਰਿਆਣਾ ਦੇ ਸਕੂਲਾਂ 'ਚ ਮੁੜ ਵਧੀਆਂ ਛੁੱਟੀਆਂ, 29 ਜਨਵਰੀ ਨੂੰ...

Holidays Extended: ਹਰਿਆਣਾ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, 29 ਜਨਵਰੀ ਨੂੰ ਖੁੱਲ੍ਹਣਗੇ ਸਕੂਲ

 

Holidays Extended; ਸੂਬੇ ‘ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲ 28 ਜਨਵਰੀ ਤੱਕ ਬੰਦ ਰਹਿਣਗੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holidays Extended: ਇਸ ਸਮੇਂ ਹੱਡ-ਭੰਨਵੀਂ ਠੰਡ ਕਾਰਨ ਪੂਰਾ ਹਰਿਆਣਾ ਕੰਬ ਰਿਹਾ ਹੈ। ਸਕੂਲਾਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਹਰਿਆਣਾ ਵਿਚ ਬੱਚਿਆਂ ਦੀ ਕੰਬਣੀ ਨੂੰ ਦੇਖਦੇ ਹੋਏ ਛੁੱਟੀਆਂ ਫਿਰ ਤੋਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ‘ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲ 28 ਜਨਵਰੀ ਤੱਕ ਬੰਦ ਰਹਿਣਗੇ, ਜਦਕਿ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਜਮਾਤਾਂ ਜਾਰੀ ਰਹਿਣਗੀਆਂ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਕਿਹਾ ਕਿ ਲਗਾਤਾਰ ਵਧ ਰਹੀ ਠੰਡ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ- Transfer Breaking- ਪੰਜਾਬ ਸਰਕਾਰ ਵਲੋਂ 42 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਕਲਾਸਾਂ 29 ਜਨਵਰੀ ਤੋਂ ਸ਼ੁਰੂ ਹੋਣਗੀਆਂ। ਇਸ ਤੋਂ ਪਹਿਲਾਂ ਠੰਢ ਦੇ ਮੱਦੇਨਜ਼ਰ ਹਰਿਆਣਾ ਦੇ ਸਰਕਾਰੀ ਸਕੂਲਾਂ ਦਾ ਸਮਾਂ 9.30 ਤੋਂ ਬਦਲ ਕੇ 3.30 ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਹਨ। ਸਬੰਧਤ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਹੁਣ ਪੰਜਵੀਂ ਜਮਾਤ ਦੀਆਂ ਛੁੱਟੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ। 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਛੁੱਟੀ ਹੋਵੇਗੀ ਅਤੇ ਫਿਰ ਸ਼ਨੀਵਾਰ ਅਤੇ ਐਤਵਾਰ ਹੋਵੇਗਾ।

ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ ਅਤੇ ਸੀਤ ਲਹਿਰ ਤੋਂ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧੇਗੀ। ਇਸ ਕਾਰਨ ਹਾਈਵੇਅ ‘ਤੇ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਸਾਵਧਾਨੀ ਨਾਲ ਵਾਹਨ ਚਲਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments