IMD Weather Forecast Today: ਹਿਮਾਚਲ ਪ੍ਰਦੇਸ਼ ਵਿੱਚ ਵੀ ਹੜ੍ਹ ਦਾ ਖਤਰਾ
ਪੰਜਾਬ ਨੈੱਟਵਰਕ, ਚੰਡੀਗੜ੍ਹ
IMD Weather Forecast Today: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਪਠਾਨਕੋਟ, ਨਵਾਂਸ਼ਹਿਰ, ਹੁਸਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ।
ਦੱਸ ਦਈਏ ਕਿ, ਦੇਸ਼ ਭਰ ਵਿੱਚ ਮਾਨਸੂਨ ਦੀ ਬਾਰਿਸ਼ ਆਫ਼ਤ ਬਣ ਰਹੀ ਹੈ। ਭਾਵੇਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ, ਪਰ ਭਾਰੀ ਮੀਂਹ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਮੀਂਹ ਕਾਰਨ ਉੱਤਰ-ਪੂਰਬ ਦੇ 3 ਰਾਜ ਹੜ੍ਹ ਦੀ ਲਪੇਟ ‘ਚ ਹਨ। ਹਿਮਾਚਲ ਪ੍ਰਦੇਸ਼ ਵਿੱਚ ਵੀ ਹੜ੍ਹ ਦਾ ਖਤਰਾ ਹੈ। ਜਿੱਥੇ ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰਾਖੰਡ ਵਿੱਚ ਨਦੀਆਂ ਦਾ ਪਾਣੀ ਵਧ ਰਿਹਾ ਹੈ।
ਉੱਥੇ ਪਹਾੜਾਂ ਤੋਂ ਮਲਬੇ ਅਤੇ ਪੱਥਰਾਂ ਦੇ ਨਾਲ ਭਾਰੀ ਪਾਣੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਮਚਾ ਰਿਹਾ ਹੈ।
ਇਸ ਵਾਰ ਬਰਸਾਤ ਦੇ ਪਾਣੀ ਵਿੱਚ ਡੁੱਬ ਕੇ ਇਨਸਾਨ ਹੀ ਨਹੀਂ ਜਾਨਵਰ ਵੀ ਆਪਣੀ ਜਾਨ ਗੁਆ ਰਹੇ ਹਨ। ਅਸਾਮ ਦੇ ਕਾਂਜੀਰੰਗਾ ਨੈਸ਼ਨਲ ਪਾਰਕ ਵਿੱਚ ਹੜ੍ਹ ਕਾਰਨ 15 ਤੋਂ ਵੱਧ ਜਾਨਵਰਾਂ ਦੀ ਮੌਤ ਹੋ ਗਈ ਹੈ।
ਦਰਿਆ ਵਧਣ ਕਾਰਨ ਬਿਹਾਰ ‘ਚ 11 ਪੁਲ ਵਹਿ ਗਏ ਹਨ। ਉੱਤਰਾਖੰਡ ਵਿੱਚ 4 ਧਾਮ ਯਾਤਰਾ ਰੋਕ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਰੀਬ 15 ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਬਿਹਾਰ, ਗੋਆ, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।