Ladowal Toll Plaza: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਕਿ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਸੀ
ਚੰਡੀਗੜ੍ਹ-
Ladowal Toll Plaza: ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੌਲ ਪਲਾਜ਼ਾ ਨੂੰ ਪ੍ਰਸ਼ਾਸਨ ਨੇ ਮੁੜ ਚਾਲੂ ਕਰ ਦਿੱਤਾ ਹੈ।
ਪੀਟੀਸੀ ਦੀ ਖ਼ਬਰ ਮੁਤਾਬਿਕ, ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਸੀ।
ਬੀਤੇ ਦਿਨ ਕਿਸਾਨਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ’ਤੇ ਪਹੁੰਚਣ ਦੀ ਅਪੀਲ ਕੀਤੀ ਸੀ। ਕਿਸਾਨਾਂ ਨੇ ਕਿਹਾ ਸੀ ਕਿ ਹਾਈਕੋਰਟ ਨੇ ਕਿਸਾਨਾਂ ਦੇ ਖਿਲਾਫ ਫੈਸਲਾ ਦਿੱਤਾ ਹੈ।
ਅਦਾਲਤ ਨੇ ਉਹਨਾਂ ਦਾ ਪੱਖ ਵੀ ਨਹੀਂ ਸੁਣਿਆ। ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੇ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।
ਪਰ ਹਾਈ ਕੋਰਟ ਨੇ ਕਿਹਾ ਕਿ ਉਹ ਇਸ ਕੇਸ ਵਿੱਚ ਧਿਰ ਨਹੀਂ ਬਣ ਸਕਦੇ। ਉਹ ਵੱਖਰੇ ਤੌਰ ‘ਤੇ ਨਵੀਂ ਰਿੱਟ ਦਾਇਰ ਕਰ ਸਕਦੇ ਹਨ। ਹਾਈਕੋਰਟ ਨੇ ਕਿਹਾ ਕਿ NHAI ਟੋਲ ਸ਼ੁਰੂ ਕਰੇ।
ਪੰਜਾਬ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੇ 4 ਹਫ਼ਤਿਆਂ ਦਾ ਸਮਾਂ ਲਿਆ ਸੀ।