Monday, May 20, 2024
No menu items!
HomeChandigarhLok sabha Elections: ਪੰਜਾਬ ਭਰ 'ਚ ਧਾਰਾ 144 ਸਖ਼ਤੀ ਨਾਲ ਲਾਗੂ ਕਰਨ...

Lok sabha Elections: ਪੰਜਾਬ ਭਰ ‘ਚ ਧਾਰਾ 144 ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ! ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜਿਆ ਮਾਮਲਾ

 

Lok sabha Elections: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ DCs, CPs ਅਤੇ SSPs ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਪੰਜਾਬ ਨੈੱਟਵਰਕ, ਚੰਡੀਗੜ੍ਹ

Lok sabha Elections: ਪੰਜਾਬ ਭਰ ਦੇ ਅੰਦਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਭਰ ਦੇ ਅੰਦਰ ਧਾਰਾ 144 ਲਾਗੂ ਕਰਨ ਦਾ ਹੁਕਮ ਜਾਰੀ ਫਿਰ ਤੋਂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਦੱਸ ਦਈਏ ਕਿ, ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ-Teacher murder: ਪੰਜਾਬ ‘ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਇਹ ਵੀ ਪੜ੍ਹੋ-High court big decision: ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ! 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ

ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-Advisory issued: ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਦੱਸਣਯੋਗ ਹੈ ਕਿ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments