Home Chandigarh Panchayat Elections: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ! ਜਾਰੀ ਹੋਵੇ ਨਵੇਂ ਆਦੇਸ਼

Panchayat Elections: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ! ਜਾਰੀ ਹੋਵੇ ਨਵੇਂ ਆਦੇਸ਼

0
Panchayat Elections: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ! ਜਾਰੀ ਹੋਵੇ ਨਵੇਂ ਆਦੇਸ਼
Photo by Chief-Electoral-Officer-MP

 

Panchayat Elections: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ

ਪੰਜਾਬ ਨੈੱਟਵਰਕ, ਚੰਡੀਗੜ੍ਹ:

Panchayat Elections: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦਾ ਸਬੰਧ ਹੈ, ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਤੋਂ ਬਾਅਦ ਉਕਤ ਵੋਟਰ ਸੂਚੀ ਨੂੰ ਜ਼ਿਲ੍ਹਿਆਂ ਵਿੱਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 29 ਦਸੰਬਰ 2023 ਤੱਕ ਅਪਡੇਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਨੂੰ ਵੋਟਰ ਵਜੋਂ ਰਜਿਸਟਰ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਸਕੇ।

ਰਾਜ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼) ਨੂੰ ਸਾਰੇ ਕੰਮਕਾਜੀ ਦਿਨਾਂ ਦੌਰਾਨ ਵੋਟਰਾਂ ਨੂੰ ਰਜਿਸਟਰ ਕਰਨ, ਵੋਟਾਂ ਕੱਟਣ ਅਤੇ ਵੋਟਰ ਸੂਚੀ ਵਿੱਚ ਸੋਧ ਲਈ ਕ੍ਰਮਵਾਰ ਫਾਰਮ I, II ਅਤੇ III ਵਿੱਚ ਅਰਜ਼ੀਆਂ ਨੂੰ ਸਵੀਕਾਰ ਕਰਦਿਆਂ ਪੰਚਾਇਤੀ ਚੋਣਾਂ ਵਿੱਚ ਵਰਤੀ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਤੇਜ਼ੀ ਨਾਲ ਕੰਮ ਕਰਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਿਤੀ 20.08.2024 (ਮੰਗਲਵਾਰ), 21.08.2024 (ਬੁੱਧਵਾਰ) ਅਤੇ 22.08.2024 (ਵੀਰਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਪੰਜਾਬ ਰਾਜ ਵਿੱਚ ਸਬੰਧਤ ਗ੍ਰਾਮ ਪੰਚਾਇਤਾਂ ਦੇ ਮਾਲ ਅਸਟੇਟ ਅਧੀਨ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੀ ਵੋਟ ਰਜਿਸਟਰ ਕਰਵਾਉਣ ਲਈ ਫਾਰਮ I, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ II ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਸੋਧ ਲਈ ਫਾਰਮ III ਦੀ ਵਰਤੋਂ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਉਕਤ ਫਾਰਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਐਸ.ਡੀ.ਐਮਜ਼) ਦੇ ਦਫ਼ਤਰ ਵਿਖੇ ਉਪਲਬਧ ਹਨ ਜਾਂ ਇਨ੍ਹਾਂ ਨੂੰ “ਪੰਚਾਇਤੀ ਚੋਣਾਂ ਸਟੈਚੂਅਰੀ ਫਾਰਮਜ਼” ਅਧੀਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।