Sunday, May 19, 2024
No menu items!
HomeChandigarhPunjab News: ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਤੁਰੰਤ ਮਰਜ਼ ਕਰਕੇ ਚੋਣ...

Punjab News: ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਤੁਰੰਤ ਮਰਜ਼ ਕਰਕੇ ਚੋਣ ਵਾਅਦਾ ਪੂਰਾ ਕਰੇ ਭਗਵੰਤ ਮਾਨ ਸਰਕਾਰ

 

Punjab News: ਸੰਘਰਸ਼ਸ਼ੀਲ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਸਖਤ ਨਿਖੇਧੀ, ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਕੀਤੀ ਪੂਰਨ ਹਮਾਇਤ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਇਕਰਾਰਨਾਮੇ ਦੀ ਮਦ ਨੰਬਰ 9 ਤੇ ਪਿਕਟਸ ਅਧੀਨ ਕੰਮ ਕਰਦੇ ਸਮੂਕ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦਾ ਚੋਣ ਵਾਅਦਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਚੰਡੀਗੜ੍ਹ ‘ਚ ਕੰਪਿਊਟਰ ਅਧਿਆਪਕਾਂ ‘ਤੇ ਲਾਠੀਚਾਰਜ! ਬੱਸਾਂ ‘ਚ ਜ਼ਬਰੀ ਬਿਠਾ ਕੇ ਥਾਣੇ ਡੱਕੇ

ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪੰਜਾਬ ਦੇ ਦੋ ਸਾਲ ਦੇ ਰਾਜ ਭਾਗ ਦੌਰਾਨ ਇਹ ਚੋਣ ਵਾਅਦਾ ਵਫਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਪੰਜਾਬ ਸਰਕਾਰ ਦੀ ਇਸ ਵਾਅਦਾ ਖਿਲਾਫੀ ਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਪਿਛਲੀ ਕਾਫੀ ਸਮੇਂ ਤੋਂ ਸੰਘਰਸ਼ਸ਼ੀਲ ਹਨ।

ਪਿਛਲੇ ਦਿਨੀਂ ਆਪਣੀ ਹੱਕੀ ਅਤੇ ਜਾਇਜ਼ ਮੰਗ ਨੂੰ ਮਨਵਾਉਣ ਲਈ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਰਹੇ ਕੰਪਿਊਟਰ ਅਧਿਆਪਕਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੱਲ ਸੁਣਕੇ ਮਸਲਾ ਤਾਂ ਕੀ ਹੱਲ ਕਰਨਾ ਸੀ ਉਲਟਾ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੰਪਿਊਟਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਸੈਕਟਰ 39 ਚੰਡੀਗੜ੍ਹ ਦੇ ਥਾਣੇ ਵਿੱਚ ਲਿਜਾ ਕੇ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-Chandigarh News: ਕੰਪਿਊਟਰ ਅਧਿਆਪਕਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਖਿੱਚ-ਧੂਹ ਕਰਨ ਦੀ DTF ਵੱਲੋਂ ਨਿਖੇਧੀ

ਪੰਜਾਬ ਸਰਕਾਰ ਦੀ ਇਸ ਗੈਰ ਲੋਕਤੰਤਰੀ ਕਾਰਵਾਈ ਦੀ ਪੰਜਾਬ ਸੂਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ , ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਜਨਰਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਵਿੱਤ ਸਕੱਤਰ ਨਵੀਨ ਸੱਚਦੇਵਾ ਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਅਸ਼ੋਕ ਕੌਸ਼ਲ ਤੇ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਕਟਸ ਅਧੀਨ ਕੰਮ ਕਰਦੇ ਸਮੂਹ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਤੁਰੰਤ ਮਰਜੀ ਕੀਤੀਆਂ ਜਾਣ ਅਤੇ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵੜੀ ਦੇ ਨਿਯਮਾਂ ਮੁਤਾਬਕ ਪੂਰੀਆਂ ਸਹੂਲਤਾਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ-Teachers Protest: ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ! ਸੈਂਕੜੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਜਬਰੀ ਕੀਤਾ ਗ੍ਰਿਫਤਾਰ

ਇਸ ਤੋਂ ਇਲਾਵਾ ਆਗੂਆਂ ਨੇ ਪਿਛਲੇ ਕਈ ਦਿਨਾਂ ਤੋਂ ਸਰਵ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਅਤੇ ਲਗਭਗ 15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਦਫਤਰੀ ਮੁਲਾਜ਼ਮਾਂ ਤੇ ਮਿਡ ਡੇ ਮੀਲ ਮੁਲਾਜ਼ਮਾਂ ਦੀਆਂ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਅਤੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਇਹਨਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਤੁਰੰਤ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਅਤੇ ਬਣਦੇ ਭੱਤੇ ਦੇਣ ਦੀ ਮੰਗ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments