Friday, May 17, 2024
No menu items!
HomeChandigarhPunjab News: ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਲੀਡਰ...

Punjab News: ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਲੀਡਰ AAP ‘ਚ ਸ਼ਾਮਲ

 

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਕੀਤਾ ਸ਼ਾਮਿਲ ਅਤੇ ਉਨ੍ਹਾਂ ਦਾ ਕੀਤਾ ਸਵਾਗਤ

ਪੰਜਾਬ ਨੈੱਟਵਰਕ, ਲੁਧਿਆਣਾ/ਚੰਡੀਗੜ੍ਹ

Punjab News: ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਨੇ ਜ਼ੋਰ ਫੜ ਲਿਆ ਹੈ। ਇੱਥੇ ਨਗਰ ਨਿਗਮ ਲੁਧਿਆਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

ਇਹ ਵੀ ਪੜ੍ਹੋ24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਸੀਂ ਪੂਰੀ ਤਾਕਤ ਅਤੇ ਲਗਨ ਨਾਲ ਕੰਮ ਕਰਾਂਗੇ।

ਇਹ ਵੀ ਪੜ੍ਹੋ-PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments