ਐਤਵਾਰ, ਦਸੰਬਰ 8, 2024
No menu items!
HomeChandigarhPunjab News: ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਅਹਿਮ ਫ਼ੈਸਲਾ, 15 ਅਗਸਤ ਤੱਕ...

Punjab News: ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਅਹਿਮ ਫ਼ੈਸਲਾ, 15 ਅਗਸਤ ਤੱਕ ਕਰਵਾ ਸਕਣਗੇ ਬਦਲੀਆਂ

Published On

 

Punjab News: ਪ੍ਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਅਹਿਮ ਫ਼ੈਸਲਾ ਲਿਆ ਹੈ। ਹੁਣ ਮੁਲਾਜ਼ਮ 15 ਜੁਲਾਈ ਤੋਂ ਲੈ ਕੇ 15 ਅਗਸਤ ਤੱਕ ਆਪਣੀਆਂ ਬਦਲੀਆਂ ਕਰਵਾ ਸਕਣਗੇ। ਇਸ ਸਬੰਧੀ ਸਰਕਾਰ ਵਲੋਂ ਹੁਕਮ ਵੀ ਜਾਰੀ ਕੀਤੇ ਗਏ ਹਨ।

ਜਾਣਕਾਰੀ ਮੁਤਾਬਿਕ, ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ।

ਸੂਬਾ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਇਹ ਫੈਸਲਾ ਕੀਤਾ ਸੀ ਕਿ ਮੁਲਾਜ਼ਮਾਂ ਦੇ ਤਬਾਦਲੇ ਨਿਰਧਾਰਤ ਸਮੇਂ ਅੰਦਰ ਕੀਤੇ ਜਾਣਗੇ। ਤਬਾਦਲੇ ਦੀ ਪ੍ਰਕਿਰਿਆ ਪੂਰੇ ਸਾਲ ਤੱਕ ਜਾਰੀ ਨਹੀਂ ਰਹੇਗੀ। ਇਸ ਨਾਲ ਦਫ਼ਤਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ।

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਪੂਰੀ ਪ੍ਰਕਿਰਿਆ ਹੋਵੇਗੀ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਰਕਾਰੀ ਵਿਭਾਗਾਂ ‘ਚ ਲੋਕਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ।

ਪੰਜਾਬ ਵਿੱਚ 3 ਲੱਖ ਤੋਂ ਵੱਧ ਮੁਲਾਜ਼ਮ ਹਨ। ਉਪਰੋਕਤ ਹੁਕਮ ਇਨ੍ਹਾਂ ‘ਤੇ ਲਾਗੂ ਹੋਣਗੇ। ਸਰਕਾਰ ਦਾ ਸਪੱਸ਼ਟ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਕਿਸੇ ਵੀ ਪੱਧਰ ’ਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਹਾਲਾਂਕਿ, ਬਿਮਾਰੀ ਅਤੇ ਵਿਸ਼ੇਸ਼ ਮਾਮਲਿਆਂ ਵਿੱਚ ਤਬਾਦਲੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ।

ਸੀਐਮ ਭਗਵੰਤ ਮਾਨ ਨੇ ਖੁਦ ਕਿਹਾ ਹੈ ਕਿ ਉਹ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ। ਉਹ ਉਨ੍ਹਾਂ ਦੀ ਹਰ ਸਮੱਸਿਆ ਅਤੇ ਦਰਦ ਨੂੰ ਸਮਝਦੇ ਹਨ। ਇਥੇ ਜਿਕਰ ਬਣਦਾ ਹੈ ਕਿ, 15 ਅਗਸਤ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ।

 

RELATED ARTICLES
- Advertisment -

Most Popular

Recent Comments