ਐਤਵਾਰ, ਦਸੰਬਰ 8, 2024
No menu items!
HomeChandigarhPunjab News: 5994 ਭਰਤੀ ਪ੍ਰੀਖਿਆ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾ ਨਾਲ ਵਾਪਰਿਆ ਭਾਣਾ,...

Punjab News: 5994 ਭਰਤੀ ਪ੍ਰੀਖਿਆ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

Published On

 

Punjab News: 5994 ਭਰਤੀ ਲਈ ਬੇਰੁਜ਼ਗਾਰ ਅਧਿਆਪਕਾ ਚੰਡੀਗੜ੍ਹ ਜਾ ਰਹੀ ਸੀ ਪ੍ਰੀਖਿਆ ਦੇਣ

ਫਿਰੋਜ਼ਪੁਰ/ਚੰਡੀਗੜ੍ਹ

Punjab News: ਫਿਰੋਜ਼ਪੁਰ ਸਟੇਸ਼ਨ ਤੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਇੱਕ ਲੜਕੀ ਦਾ ਪੈਰ ਤਿਲਕ ਗਿਆ ਅਤੇ ਉਹ ਟ੍ਰੇਨ ਦੀ ਚਪੇਟ ਵਿੱਚ ਆ ਗਈ।

ਜਿਸ ਕਾਰਨ ਲੜਕੀ ਦੀ ਮੌਤ ਹੋ ਗਿਆ। ਲੜਕੀ ਟ੍ਰੇਨ ਰਾਹੀਂ ਚੰਡੀਗੜ੍ਹ ਜਾ ਰਹੀ ਸੀ ਤੇ ਉਸ ਨਾ ਨਾਲ ਇਹ ਭਾਣਾ ਵਾਪਰ ਗਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰਾਂ ਦੀ ਮੰਨੀਏ ਤਾਂ, 5994 ਭਰਤੀ ਪ੍ਰੀਖਿਆ ਦੇਣ ਲਈ ਬੇਰੁਜ਼ਗਾਰ ਅਧਿਆਪਕਾ ਚੰਡੀਗੜ੍ਹ ਜਾ ਰਹੀ ਸੀ। ਇਸ ਦੌਰਾਨ ਦਾ ਫਿਰੋਜ਼ਪੁਰ ਸਟੇਸ਼ਨ ਤੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਟ੍ਰੇਨ ਹੇਠਾਂ ਆ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰ ਫਿਰੋਜ਼ਪੁਰ ਪਹੁੰਚਿਆ। ਸਿਵਲ ਹਸਪਤਾਲ ਪਹੁੰਚ ਕੇ ਉਨ੍ਹਾਂ ਨੂੰ ਪਤਾ ਚਲਿਆ ਕਿ ਲੜਕੀ ਦੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਮ੍ਰਿਤਕਾ ਮਾਪਿਆਂ ਦੀ ਇਕਲੌਤੀ ਧੀ ਸੀ। ਘਟਨਾ ਤੋਂ ਬਾਅਦ ਭੁੱਬਾਂ ਮਾਰਦੀ ਮ੍ਰਿਤਕਾ ਦੀ ਮਾਂ ਨੇ ਕਿਹਾ ਕਿ “ਮੇਰੀ ਸ਼ੇਰ ਵਰਗੀ ਬੱਚੀ ਸੀ”। ਫਿਲਹਾਲ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

RELATED ARTICLES
- Advertisment -

Most Popular

Recent Comments