Monday, May 20, 2024
No menu items!
HomeChandigarhPunjab Pay Scale! ਪੰਜਾਬ ਪੇਅ ਸਕੇਲ ਨਹੀਂ, ਤਾਂ ਵੋਟ ਨਹੀਂ- ਮੁਲਾਜ਼ਮਾਂ ਨੇ...

Punjab Pay Scale! ਪੰਜਾਬ ਪੇਅ ਸਕੇਲ ਨਹੀਂ, ਤਾਂ ਵੋਟ ਨਹੀਂ- ਮੁਲਾਜ਼ਮਾਂ ਨੇ ਹਾਕਮਾਂ ਖਿਲਾਫ਼ ਕੀਤਾ ਵੱਡਾ ਐਲਾਨ

 

Punjab Pay Scale! ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਮੁਹਿੰਮ ਦਾ ਆਗਾਜ਼ 12 ਮਈ ਨੂੰ ਦਿੜਬਾ ਤੋਂ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Pay Scale! ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਫਰੰਟ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ। ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਆਗੂਆਂ ਨੇ ਦੱਸਿਆ ਕਿ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ।

ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ਚ ਗੁਜ਼ਰ ਰਹੇ ਹਨ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਹਨਾਂ ਦੱਸਿਆ ਕਿ ਇਹਨਾਂ ਮੰਗਾਂ ਸੰਬੰਧੀ ਸਾਂਝੇ ਫਰੰਟ ਵੱਲੋਂ ਵੱਖ ਵੱਖ ਸਮੇ ਤੇ ਵਿੱਤ ਮੰਤਰੀ ਦੀ ਅਗਵਾਈ ਵਾਲੀ ਕੈਬਿਨੇਟ ਸਬ ਕਮੇਟੀ ਨਾਲ਼ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਪਰ, ਇਹਨਾਂ ਮੀਟਿੰਗਾਂ ਵਿੱਚੋਂ ਲਾਰੇ ਤੋਂ ਬਿਨਾ ਕੁੱਛ ਨਹੀਂ ਨਿਕਲਿਆ।

ਇਸ ਦੇ ਰੋਸ ਵਜੋਂ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪੂਰੇ ਪੰਜਾਬ ਵਿੱਚ ਪੰਜਾਬ ਪੇਅ ਸਕੇਲ ਨਹੀ ਤਾਂ ਵੋਟ ਨਹੀਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਲੋਕ ਸਭਾ ਹਲਕਾ ਸੰਗਰੂਰ ਦੇ ਵਿੱਚ ਪੈਂਦੇ ਵਿੱਤ ਮੰਤਰੀ ਦੇ ਹਲਕੇ ਦਿੜਬਾ ਤੋਂ 12 ਮਈ ਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਸ ਮੁਹਿੰਮ ਤਹਿਤ ਅਧੂਰੇ ਕੇਂਦਰੀ ਪੇਅ ਸਕੇਲਾਂ ਤੇ ਭਰਤੀ ਪੰਜਾਬ ਦੇ ਸਾਰੇ ਮੁਲਾਜ਼ਮ ਆਪਣੇ ਘਰਾਂ ਦੇ ਬਾਹਰ ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਦਾ ਪੋਸਟਰ ਲਗਾ ਕੇ ਰੱਖਣਗੇ ਅਤੇ ਵੋਟਾਂ ਮੰਗਣ ਆਏ ਨੇਤਾਵਾਂ ਨੂੰ ਇਸ ਸੰਬੰਧੀ ਸਵਾਲ ਕਰਨਗੇ। ਇਸ ਮੌਕੇ ਸਸ਼ਪਾਲ ਸਿੰਘ, ਹਰਜਿੰਦਰ ਸਿੰਘ, ਸ਼ਲਿੰਦਰ ਕੰਬੋਜ, ਯੁੱਧਜੀਤ ਸਿੰਘ, ਅੰਕਿਤ ਵਰਮਾ, ਜੁਝਾਰ ਸਿੰਘ, ਰਸ਼ਪਾਲ ਸਿੰਘ, ਨਵਜੀਵਨ ਸਿੰਘ ਰਣਜੀਤ ਕੌਰ ਆਦਿ ਆਗੂ ਮੌਜੂਦ ਸਨ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments