Monday, April 22, 2024
No menu items!
HomeChandigarhPunjab Politics : ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਸੀਨੀਅਰ ਲੀਡਰ AAP...

Punjab Politics : ਅਕਾਲੀ ਦਲ ਨੂੰ ਇੱਕ ਹੋਰ ਝਟਕਾ, ਸੀਨੀਅਰ ਲੀਡਰ AAP ‘ਚ ਸ਼ਾਮਲ

 

Punjab Politics : ਮਾਲਵਾ ਜ਼ੋਨ ਦੇ ਪ੍ਰਧਾਨ ਹਰਪਾਲ ਜੁਨੇਜਾ ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ:

Punjab Politics : ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਮਾਲਵਾ ਜ਼ੋਨ ਦੇ ਪ੍ਰਧਾਨ ਹਰਪਾਲ ਜੁਨੇਜਾ ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।

ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਜੁਨੇਜਾ ਅਕਾਲੀ ਦਲ ਦੀ ਟਿਕਟ ‘ਤੇ ਪਟਿਆਲਾ ਸ਼ਹਿਰੀ ਸੀਟ ਤੋਂ ਲੜ ਚੁੱਕੇ ਹਨ।

ਇਸ ਦੇ ਨਾਲ ਹੀ ਹਰਪਾਲ ਜੁਨੇਜਾ ਦੇ ਪਿਤਾ ਤੇ ਉੱਘੇ ਸਮਾਜਸੇਵੀ ਭਗਵਾਨ ਦਾਸ ਜੁਨੇਜਾ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਭੰਗੂ, ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਸਰਪੰਚ ਤੇ ਵਰਕਰ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments