Saturday, May 18, 2024
No menu items!
HomeChandigarhSikh Achiever’s Award: ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਸਿੰਘ ਗਰੇਵਾਲ 'ਸਿੱਖ...

Sikh Achiever’s Award: ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਸਿੰਘ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

 

Sikh Achiever’s Award: ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ

ਪੰਜਾਬ ਨੈੱਟਵਰਕ, ਚੰਡੀਗੜ੍ਹ:

Sikh Achiever’s Award: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ ਸ਼੍ਰੀ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿੱਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਨੂੰ ਮਹੱਤਵਪੂਰਨ ਦੇਣ ਦਿੱਤੀ ਹੈ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਗਰੇਵਾਲ ਨੇ ਪ੍ਰਬੰਧਕਾਂ ਅਤੇ ਟਰੱਸਟ ਦੇ ਚੇਅਰਮੈਨ ਪੂਰਨ ਸਿੰਘ ਬਾਂਗਾ ਦਾ ਧੰਨਵਾਦ ਕਰਦਿਆਂ ਕਿਹਾ ਇਹ ਸਨਮਾਨ ਉਨ੍ਹਾਂ ਨੂੰ ਵਧ-ਚੜ੍ਹ ਕੇ ਸਮਾਜ ਸੇਵਾ ਕਰਨ ਲਈ ਪ੍ਰਤੀਬੱਧਤਾ, ਜ਼ਿੰਮੇਵਾਰੀ ਵਿੱਚ ਹੋਰ ਵਾਧਾ ਕਰਨ ਅਤੇ ਗੱਤਕੇ ਪ੍ਰਤੀ ਭਵਿੱਖੀ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਜਿਕਰਯੋਗ ਹੈ ਕਿ ਗੱਤਕਾ ​​ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਇਸ ਵਿਰਾਸਤੀ ਸਿੱਖ ਮਾਰਸ਼ਲ ਆਰਟ ਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਪ੍ਰਤੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਨੈਸ਼ਨਲ ਸਕੂਲ ਗੇਮਜ਼, ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੱਤਕਾ ਟੂਰਨਾਮੈਂਟ, ਖੇਲੋ ਇੰਡੀਆ ਯੂਥ ਗੇਮਜ਼ ਅਤੇ ਨੈਸ਼ਨਲ ਖੇਡਾਂ ਸਮੇਤ ਵੱਖ-ਵੱਖ ਖੇਡਾਂ ਵਿੱਚ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਈ ਗਈ ਹੈ।

ਇਹ ਵੀ ਪੜ੍ਹੋNeuralink: ਨੌਕਰੀਆਂ ਲਈ ਨਵਾਂ ਖ਼ਤਰਾ! ਮਨੁੱਖੀ ਦਿਮਾਗ ਪੜ੍ਹਨ ਵਾਲੀ ਮਸ਼ੀਨ

ਹਰਜੀਤ ਗਰੇਵਾਲ ਦੀਆਂ ਪਹਿਲਕਦਮੀਆਂ ਨੇ ਗੱਤਕੇ ਨੂੰ ਪੰਜਾਬ ਖੇਡ ਵਿਭਾਗ ਦੀ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਲ ਕਰਵਾਇਆ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਾਠਕ੍ਰਮ ਵਿੱਚ ਗੱਤਕੇ ਬਾਰੇ ਇੱਕ ਪਾਠ ਸ਼ਾਮਲ ਕਰਵਾਇਆ। ਭਵਿੱਖ ਬਾਰੇ ਗੱਲਬਾਤ ਕਰਦਿਆਂ ਪੰਜਾਬ ਰਾਜ ਪੁਰਸਕਾਰ ਜੇਤੂ ਗਰੇਵਾਲ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ ਅਤੇ ਗੱਤਕੇ ਨੂੰ ਪੜਾਅਵਾਰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਬਾਅਦ ਵਿੱਚ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣ ਦੀ ਯੋਜਨਾ ਹੈ।

  1. ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ
  2. ਇਹ ਵੀ ਪੜ੍ਹੋ-PSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ
  3. ਇਹ ਵੀ ਪੜ੍ਹੋPSEB 5th Result 2024: 5ਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਇਸ ਐਕਟਿਵ ਲਿੰਕ ‘ਤੇ ਕਰੋ ਕਲਿੱਕ
  4. ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments