Tuesday, April 23, 2024
No menu items!
HomeChandigarhCabinet Sub-Committee: ਕੈਬਨਿਟ ਸਬ ਕਮੇਟੀ ਦੀ ਕੱਲ੍ਹ ਹੋਵੇਗੀ ਸਿੱਖਿਆ ਵਿਭਾਗ ਦੇ ਕੱਚੇ...

Cabinet Sub-Committee: ਕੈਬਨਿਟ ਸਬ ਕਮੇਟੀ ਦੀ ਕੱਲ੍ਹ ਹੋਵੇਗੀ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ

 

Cabinet Sub-Committee: ਕੈਬਨਿਟ ਸਬ ਕਮੇਟੀ ਨਾਲ ਕੱਲ ਦੀ ਹੋਣ ਵਾਲੀ ਮੀਟਿੰਗ ਚ ਮਸਲੇ ਹੱਲ ਨਾ ਹੋਏ ਤਾਂ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਐਲਾਨ

ਪੰਜਾਬ ਨੈੱਟਵਰਕ, ਪਠਾਨਕੋਟ

Cabinet Sub-Committee: ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵੱਲੋਂ ਵਾਅਦਾ ਕਰਕੇ ਫੈਸਲਾ ਲੈਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੁੰਦੇ ਦੇਖ ਮੁਲਾਜ਼ਮਾਂ ਨੇ ਸਘੰਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਤਿੰਨ ਦਿਨਾਂ ਦੀ ਸੰਕੇਤਕ ਹੜਤਾਲ ਨੂੰ ਮੁਲਾਜ਼ਮਾਂ ਵੱਲੋਂ ਅੱਗੇ ਵਧਾਉਂਦੇ ਹੋਏ 28 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਮੋਹਾਲੀ ਪ੍ਰਸ਼ਾਸਨ ਵੱਲੋਂ 1 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਏ ਤਾਂ ਸਮੂਹ ਮੁਲਾਜ਼ਮ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਨੂੰ ਮਜਬੂਰ ਹੋਣਗੇ।

ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੇਣ ਦੇ ਬਾਵਜੂਦ ਵੀ ਅਫ਼ਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੋਤੀ ਬੰਦ ਹੋਈ।

ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫ਼ਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਂਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫ਼ਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫ਼ਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।

ਆਗੂਆਂ ਨੇ ਦੱਸਿਆ ਕਿ ਜਦੋ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੋਤੀ ਦੂਰ ਕੀਤੀ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਮੁਨੀਸ਼ ਗੁਪਤਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ।

ਇਸ ਦੇ ਨਾਲ ਹੀ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆਂ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਅਤੇ ਆਉਣ ਵਾਲੇ ਦਿਨਾਂ ਚ ਪ੍ਰਚਾਰ ਰੈਲੀਆਂ ਦੋਰਾਨ ਮੁੱਖ ਮੰਤਰੀ ਤੇ ਕੈਬਿਨਟ ਮੰਤਰੀਆਂ ਦਾ ਘਿਰਾਓ ਕਰਨਗੇ। ਇਸ ਮੌਕੇ ਤੇ ਸੁਮਿਤ ਰਾਜ, ਧੀਰਜ ਕੁਮਾਰ, ਅਵਿਨਾਸ਼, ਪੰਕਜ ਕੁਮਾਰ, ਮੁਨੀਸ਼ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments