ਸ਼ਨੀਵਾਰ, ਜੁਲਾਈ 20, 2024
No menu items!
HomeChandigarhToday Weather Update: ਮੌਸਮ ਵਿਭਾਗ ਵਲੋਂ ਪੰਜਾਬ 'ਚ ਭਾਰੀ ਮੀਂਹ ਪੈਣ ਦੀ...

Today Weather Update: ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

Published On

 

Today Weather Update: ਪੰਜਾਬ, ਹਰਿਆਣਾ, ਦਿੱਲੀ, ਝਾਰਖੰਡ ਅਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ/ ਨਵੀਂ ਦਿੱਲੀ-

Today Weather Update: ਪੰਜਾਬ ਸਮੇਤ 10 ਰਾਜਾਂ ਵਿਚ ਭਾਰੀ ਮੀਂਹ ਪੈਣ ਬਾਰੇ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ, ਕੁਝ ਥਾਵਾਂ ‘ਤੇ ਮਾਨਸੂਨ ਦੀ ਬਾਰਸ਼ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਕਈ ਥਾਵਾਂ ’ਤੇ ਆਮ ਨਾਲੋਂ ਘੱਟ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨ ਬਿਜਾਈ ਨੂੰ ਲੈ ਕੇ ਚਿੰਤਤ ਹਨ।

ਪੂਰੇ ਦੇਸ਼ ‘ਚ ਮਾਨਸੂਨ ਸਰਗਰਮ ਹੋ ਗਿਆ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਚੰਗੀ ਬਾਰਿਸ਼ ਹੋਈ। ਜਦੋਂ ਕਿ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਇਲਾਕੇ ਸੁੱਕੇ ਰਹੇ।

ਇਸ ਦੇ ਨਾਲ ਹੀ ਬਿਹਾਰ ਅਤੇ ਯੂਪੀ ਸਮੇਤ ਮੈਦਾਨੀ ਰਾਜਾਂ ਵਿੱਚ ਰੁਕ-ਰੁਕ ਕੇ ਚੰਗੀ ਬਾਰਿਸ਼ ਹੋ ਰਹੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਛੱਤੀਸਗੜ੍ਹ, ਝਾਰਖੰਡ, ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਮੇਘਾਲਿਆ, ਗੁਜਰਾਤ, ਗੋਆ, ਪੱਛਮੀ ਬੰਗਾਲ, ਸਿੱਕਮ, ਆਂਧਰਾ ਪ੍ਰਦੇਸ਼, ਕਰਨਾਟਕ, ਅਸਾਮ ਵਿੱਚ ਵੀ ਮੀਂਹ ਪੈ ਸਕਦਾ ਹੈ।

ਪਹਾੜੀ ਰਾਜਾਂ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਅੱਜ ਹਿਮਾਚਲ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਸ ਦੇ ਨਾਲ ਹੀ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਸੂਬੇ ਵਿੱਚ 15 ਜੁਲਾਈ ਤੱਕ ਰੁਕ-ਰੁਕ ਕੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

 

 

RELATED ARTICLES

Most Popular

Recent Comments