Monday, April 29, 2024
No menu items!
HomeChandigarhToll Plazas Free: ਪੰਜਾਬ ਦੇ ਸਾਰੇ ਟੌਲ ਪਲਾਜ਼ੇ ਹੋਏ ਫਰੀ, ਲੋਕਾਂ ਨੂੰ...

Toll Plazas Free: ਪੰਜਾਬ ਦੇ ਸਾਰੇ ਟੌਲ ਪਲਾਜ਼ੇ ਹੋਏ ਫਰੀ, ਲੋਕਾਂ ਨੂੰ ਮਿਲੀ ਵੱਡੀ ਰਾਹਤ

 

Toll Plazas Free: ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਹੋ ਗਏ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Toll Plazas Free: ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬੀਕੇਯੂ) ਨੇ ਦੋ ਦਿਨਾਂ ਲਈ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਹੋ ਗਏ ਹਨ ਅਤੇ ਸਾਰੇ ਵਾਹਨ ਬਿਨਾਂ ਟੋਲ ਅਦਾ ਕੀਤੇ ਉਥੋਂ ਲੰਘ ਰਹੇ ਹਨ। ਦਰਅਸਲ ਬੀਕੇਯੂ ਨੇ ਕਿਹਾ ਹੈ ਕਿ ਉਹ 2 ਦਿਨਾਂ ਤੱਕ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗੀ।

ਦੱਸਿਆ ਜਾ ਰਿਹਾ ਹੈ ਕਿ ਧਰਨਾਕਾਰੀ ਕਿਸਾਨਾਂ ‘ਤੇ ਹਰਿਆਣਾ ਪੁਲਸ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨਾ ਦਿੱਤਾ ਜਾਵੇਗਾ।

ਕੇਂਦਰ ਤੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੰਡੀਗੜ੍ਹ ਵਿੱਚ ਸੱਦੀ ਗਈ ਤੀਜੀ ਮੀਟਿੰਗ ਵੀ ਬੇਸਿੱਟਾ ਰਹੀ ਹੈ।

ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਨਾਲ ਲੰਘੀ ਸ਼ਾਮ ਬੁਲਾਈ ਗਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਫਲ ਨਹੀਂ ਹੋ ਸਕੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments