ਬਦਲਾਅ ਤਾਂ ਸਿਰ ਚੜ੍ਹ ਬੋਲ ਰਿਹੈ! ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਪੁਲਿਸ ਵਲੋਂ ਗ੍ਰਿਫਤਾਰ

1496

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਇੱਕ ਪਾਸੇ ਤਾਂ, ਬਦਲਾਅ ਦੀਆਂ ਡੀਂਗਾਂ ਭਗਵੰਤ ਮਾਨ ਸਰਕਾਰ ਦੇ ਵਲੋਂ ਮਾਰੀਆਂ ਜਾ ਰਹੀਆਂ ਹਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਜੇਲ੍ਹੀਂ ਸੁੱਟਿਆ ਜਾ ਰਿਹਾ ਹੈ।

ਤਾਜ਼ਾ ਉਦਹਾਰਨ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ (Sippy Sharma)ਤੋਂ ਮਿਲਦੀ ਹੈ, ਜੋ ਲੰਮੇ ਸਮੇਂ ਤੋਂ 646 PTI ਬੇਰੁਜ਼ਗਾਰ ਅਧਿਆਪਕ ਵਜੋਂ ਸਾਥੀਆਂ ਸਮੇਤ ਸੰਘਰਸ਼ ਕਰ ਰਹੀ ਹੈ ਅਤੇ ਕੇਜਰੀਵਾਲ ਨੇ ਇਹੀ ਸਿੱਪੀ ਸ਼ਰਮਾ (Sippy Sharma) ਨੂੰ ਭੈਣ ਕਿਹਾ ਸੀ, ਨੂੰ ਅੱਜ ਪੁਲਿਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ।

ਦਰਅਸਲ, ਪੰਜਾਬ ਵਿਚ ਪਹਿਲੇ ਸਕੂਲ ਆਫ਼ ਐਮੀਨੈੱਸ ਦਾ ਉਦਘਾਟਨ ਕਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪੁੱਜੇ ਸਨ, ਜਿਥੇ ਉਨ੍ਹਾਂ ਵਲੋਂ ਅੱਜ ਸਕੂਲ ਦਾ ਉਦਘਾਟਨ ਤਾਂ ਕੀਤਾ ਹੀ ਕਿਹਾ, ਨਾਲ ਹੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾ ਮਾਰੀਆਂ।

ਪਰ ਇਧਰੇ ਜਦੋਂ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ (Sippy Sharma) ਹੱਕ ਲੈਣ ਲਈ ਸਾਥੀਆਂ ਸਮੇਤ ਪ੍ਰਦਰਸ਼ਨ ਦੀ ਤਿਆਰੀ ਵਿਚ ਸੀ ਤਾਂ, ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ, ਬਾਅਦ ਵਿਚ ਗ੍ਰਿਫਤਾਰ ਕਰ ਲਿਆ।

646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰੈਸ ਸਕੱਤਰ ਰਵਿੰਦਰ ਗਿੱਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, 646 ਪੀਟੀਆਈ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਲਾਭ ਸਿੰਘ ਨੂੰ ਪੁਲਿਸ ਨੇ ਜਿੱਥੇ ਗ੍ਰਿਫ਼ਤਾਰ ਕੀਤਾ ਹੈ, ਉਥੇ ਹੀ ਮਾਨਸਾ ’ਚੋਂ ਸਿੱਪੀ ਸ਼ਰਮਾ ਨੂੰ ਹਿਰਾਸਤ ‘ਚ ਲਿਆ ਹੈ।

ਸਿੱਪੀ ਸ਼ਰਮਾ ਦੀ ਮਾਤਾ ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦੀ ਲੜਕੀ ਉਸ ਕੋਲ ਆਈ ਹੋਈ ਸੀ ਤੇ ਅੱਜ ਜਦ ਉਹ ਸਕੂਲ ਜਾਣ ਲਈ ਤਿਆਰ ਹੋ ਰਹੀ ਸੀ, ਦੌਰਾਨ 8 ਤੋਂ 10 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਘਰ ਆਏ ਤੇ ਉਸ ਨੂੰ ਨਾਲ ਲੈ ਗਏ। ਉਸਨੂੰ ਕਿੱਥੇ ਲੈ ਕੇ ਗਏ ਹਨ, ਇਹ ਤਾਂ ਅਜੇ ਪਤਾ ਨਹੀਂ ਹੈ ਪਰ ਉਹ ਉਸਨੂੰ ਲੱਭਣ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ, ਉਨ੍ਹਾਂ ਦੇ ਤਕਰੀਬਨ 400 ਦੇ ਉਪਰ ਬੇਰੁਜ਼ਗਾਰ ਅਧਿਆਪਕਾਂ ਨੂੰ ਅਲੱਗ-ਅਲੱਗ ਥਾਵਾਂ ਤੋਂ ਪੁਲਿਸ ਨੇ ਹਿਰਾਸਤ ’ਚ ਲਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਾ ਹੈ ਤੇ ਉਨ੍ਹਾਂ ਦੀ ਯੂਨੀਅਨ ਨੇ ਇਸ ਦੇ ਸਬੰਧ ’ਚ ਰੋਸ ਜਤਾਉਣਾ ਸੀ, ਪਰ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਨੂੰ ਵੀ ਭੀਖੀ ਤੋਂ ਅੱਜ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਕੋਈ ਵੀ ਪੁਲਿਸ ਅਧਿਕਾਰੀ ਇਨ੍ਹਾਂ ਗ੍ਰਿਫਤਾਰੀਆਂ ਦੀ ਪੁਸ਼ਟੀ ਨਹੀਂ ਕਰ ਰਿਹਾ, ਜਦੋਂਕਿ ਬੇਰੁਜ਼ਗਾਰ ਅਧਿਆਪਕ ਆਪਣੀਆਂ ਵੀਡੀਓ ਜਾਰੀ ਕਰਕੇ, ਖੁਦ ਨੂੰ ਪੁਲਿਸ ਹਿਰਾਸਤ ਵਿਚ ਦੱਸ ਰਹੇ ਹਨ।

ਉਧਰ, ਇਸ ਬਾਰੇ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸਪਾਂਸਰਡ ਰੈਲੀ ‘ਚ ਵਿਰੋਧ ਦੇ ਡਰੋਂ ਭਗਵੰਤ ਮਾਨ ਤੇ ਹਰਜੋਤ ਬੈਂਸ ਦੇ ਹੁਕਮਾਂ ‘ਤੇ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਅਰਵਿੰਦ ਕੇਜਰੀਵਾਲ ਦੀ ਸਾਬਕਾ ਭੈਣ ਸਿੱਪੀ ਸ਼ਰਮਾ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ ਕਰਦੇ ਹਾਂ। ਕੀ ਇਹ ਕਾਰਵਾਈਆਂ ਪਿਛਲੀਆਂ ਸਰਕਾਰਾਂ ਨਾਲੋਂ ਕੁਝ ਵੱਖਰੀਆਂ ਹਨ?

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)