Join WhatsApp

Join Now

ਚੰਨੀ ਭਾਜਪਾ ‘ਚ ਆਉਣ! ਕੇਵਲ ਢਿੱਲੋਂ ਨੇ ਦਿੱਤਾ ਵੱਡਾ ਆਫ਼ਰ

On: July 3, 2026 2:05 PM

 

ਚੰਨੀ ਜੇ ਭਾਜਪਾ ‘ਚ ਆਉਣ ਤਾਂ ਕਰਾਂਗੇ ਨਿੱਘਾ ਸਵਾਗਤ! ਕੇਵਲ ਢਿੱਲੋਂ ਨੇ ਕਿਹਾ- ਅੰਦਰੂਨੀ ਕਲੇਸ਼ ਕਾਰਨ ਪੰਜਾਬ ਕਾਂਗਰਸ ਦਾ ਵਰਕਰ ਪੂਰੀ ਤਰ੍ਹਾਂ ਨਿਰਾਸ਼

ਚੰਡੀਗੜ੍ਹ/ਮੋਰਿੰਡਾ, 3 ਜੁਲਾਈ 2026-

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਚੁਟਕੀ ਲਈ ਹੈ। ਢਿੱਲੋਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ (BJP) ਵਿੱਚ ਆਉਂਦੇ ਹਨ, ਤਾਂ ਉਹ ਉਨ੍ਹਾਂ ਦਾ ਨਿੱਘਾ ਸਵਾਗਤ ਕਰਨਗੇ। ਉਨ੍ਹਾਂ ਦਾਅਵਾ ਕਰਦਿਆਂ ਕਿਹਾ, “ਭਾਜਪਾ ਵਿੱਚ ਜਿਹੜਾ ਵੀ ਆਵੇਗਾ, ਉਹ ਰਾਜ਼ੀ ਹੋ ਜਾਵੇਗਾ।”

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਅਹੁਦੇਦਾਰਾਂ ਦੀ ਸੂਚੀ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਲਕਿਆਂ ‘ਚ ਜ਼ਬਰਦਸਤ ਕਾਟੋ-ਕਲੇਸ਼ ਚੱਲ ਰਿਹਾ ਹੈ। ਇਸੇ ਬਗਾਵਤੀ ਸੁਰਾਂ ਦੇ ਚਲਦਿਆਂ ਅੱਜ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਵਿਖੇ ਇੱਕ ਬਹੁਤ ਵੱਡੀ ਸ਼ਕਤੀ ਪ੍ਰਦਰਸ਼ਨ ਵਾਲੀ ਮੀਟਿੰਗ ਸੱਦੀ ਗਈ ਹੈ।

ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਕਰੀਬ 50 ਤੋਂ ਵੱਧ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਣ ਲਈ ਪਹੁੰਚੇ ਹੋਏ ਹਨ। ਚੰਨੀ ਦੇ ਇਸ ਵੱਡੇ ਇਕੱਠ ਦੇ ਦਰਮਿਆਨ ਹੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਅੰਦਰੂਨੀ ਖਿੱਚੋਤਾਣ ਅਤੇ ਕਲੇਸ਼ ਕਾਰਨ ਪੰਜਾਬ ਕਾਂਗਰਸ ਦਾ ਆਮ ਵਰਕਰ ਬਹੁਤ ਜ਼ਿਆਦਾ ਨਿਰਾਸ਼ ਨਜ਼ਰ ਆ ਰਹੀ ਹੈ। ਪਾਰਟੀ ਦਾ ਕੋਈ ਭਵਿੱਖ ਨਜ਼ਰ ਨਹੀਂ ਆ ਰਿਹਾ।

ਇਸ ਦੇ ਨਾਲ ਹੀ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1000-1500 ਰੁਪਏ ਦੇ ਵਾਅਦਿਆਂ ਅਤੇ ਨੀਤੀਆਂ ‘ਤੇ ਕਰਾਰਾ ਪ੍ਰਤੀਕਰਮ ਦਿੰਦਿਆਂ ਸੂਬਾ ਸਰਕਾਰ ਨੂੰ ਹਰ ਫਰੰਟ ‘ਤੇ ਨਾਕਾਮ ਦੱਸਿਆ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment