ਕਿਸਾਨਾਂ ‘ਤੇ ਅੰਨ੍ਹੇਵਾਹ ਪੁਲਸ ਤਸ਼ੱਦਦ ਅਤੇ ਗ੍ਰਿਫਤਾਰੀਆਂ ਦੇ ਵਿਰੋਧ ‘ਚ ਫੂਕੀ CM ਭਗਵੰਤ ਮਾਨ ਦੀ ਅਰਥੀ

On: ਫਰਵਰੀ 8, 2026 2:10 ਬਾਃ ਦੁਃ

 

ਕਿਸਾਨਾਂ ‘ਤੇ ਅੰਨ੍ਹੇਵਾਹ ਪੁਲਸ ਤਸ਼ੱਦਦ ਅਤੇ ਗ੍ਰਿਫਤਾਰੀਆਂ ਦੇ ਵਿਰੋਧ ‘ਚ ਫੂਕੀ CM ਭਗਵੰਤ ਮਾਨ ਦੀ ਅਰਥੀ

ਪ੍ਰਮੋਦ ਭਾਰਤੀ

ਨਵਾਂਸ਼ਹਿਰ 08 ਫ਼ਰਵਰੀ 2026- ਕਿਰਤੀ ਕਿਸਾਨ ਯੂਨੀਅਨ ਇਕਾਈ ਔਡ਼ ਜਿਲ੍ਹਾ ਸ਼. ਭ. ਸ. ਨਗਰ ਵੱਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਰਕਰਾਂ ਉੱਤੇ ਅੰਨ੍ਹੇਵਾਹ ਪੁਲਸ ਤਸ਼ੱਦਦ ਅਤੇ ਗ੍ਰਿਫਤਾਰੀਆਂ ਦੇ ਵਿਰੋਧ ਵਿੱਚ ਪਿੰਡ ਉੜਾਪੜ ਅਤੇ ਬੇਗੋਵਾਲ ਵਿੱਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀਆਂ ਫੂਕੀਆਂ ਗਈਆਂ।

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਇਲਾਕਾ ਪ੍ਰਧਾਨ ਸੁਰਿੰਦਰ ਸਿੰਘ ਮਹਿਰਮਪੁਰ ਨੇ ਆਮ ਆਦਮੀ ਸਰਕਾਰ ਵੱਲੋਂ ਇਸ ਘਿਨਾਉਣੀ ਕਾਰਵਾਈ ਨੂੰ ਕਿਸਾਨਾਂ ਉੱਤੇ ਹਮਲਾ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਇਆ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਖਿਲਾਫ਼ ਜੰਗ ਛੇੜ ਦਿੱਤੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਅਮਰੀਕਾ ਦੀ ਟਰੰਪ ਸਰਕਾਰ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ।

ਜਿਹੜੀ ਡੀਲ ਅਮਰੀਕਾ ਸਰਕਾਰ ਨਾਲ ਹੋਈ ਹੈ, ਉਸ ਵਿੱਚ ਖੇਤੀ ਅਤੇ ਖੇਤੀ ਨਾਲ ਸੰਬੰਧਤ ਧੰਦੇ ਵੀ ਸ਼ਾਮਲ ਹਨ। ਡੀਲ ਲਾਗੂ ਹੋਣ ਨਾਲ ਭਾਰਤ ਦੀ ਖੇਤੀ ਤਬਾਹ ਹੋ ਜਾਵੇਗੀ। ਇਸ ਡੀਲ ਉੱਤੇ ਭਾਜਪਾ ਅਤੇ ਭਗਵੰਤ ਮਾਨ ਦੀ ਸਰਕਾਰ ਇੱਕਮੱਤ ਹਨ। ਕਿਸਾਨ ਇਸ ਧੱਕੇਸ਼ਾਹੀ ਨੂੰ ਸਹਿਣ ਨਹੀਂ ਕਰਨਗੇ। ਇਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਮਾਨ ਸਰਕਾਰ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾ ਕਰੇ ਅਤੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ਼ ਕਾਰਵਾਈ ਕਰੇ।

ਅੱਜ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ਜੀਵਨ ਦਾਸ ਬੇਗੋਵਾਲ, ਹਰਜੀਤ ਸਿੰਘ ਫਾਂਬੜਾ, ਕਰਨੈਲ ਸਿੰਘ ਉੜਾਪੜ, ਦਲਜੀਤ ਸਿੰਘ ਐਡਵੋਕੇਟ, ਬਲਦੇਵ ਸਿੰਘ ਉੜਾਪੜ, ਕਸ਼ਮੀਰ ਸਿੰਘ ਬੇਗੋਵਾਲ, ਚਰਨਜੀਤ ਸਿੰਘ ਬੇਗੋਵਾਲ, ਕ੍ਰਿਸ਼ਨ ਬੇਗੋਵਾਲ, ਚਮਨ ਲਾਲ ਬੇਗੋਵਾਲ, ਜਰਨੈਲ ਸਿੰਘ ਬੁਰਜ ਟਹਿਲ ਦਾਸ, ਹਰਪਾਲ ਸਿੰਘ, ਅਮਰੀਕ ਸਿੰਘ ਅਤੇ ਜਸਪਾਲ ਸਿੰਘ ਫਾਂਬੜਾ, ਗੁਰਨਾਮ ਸਿੰਘ ਉੜਾਪੜ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਪ੍ਰਦਰਸ਼ਨਾਂ ਵਿੱਚ ਸ਼ਾਮਲ ਸਨ।

 

Join WhatsApp

Join Now

More

Punjab Breaking: AAP ਆਗੂ ਅਤੇ SHO ਵਿਚਾਲੇ ਤਿੱਖੀ ਬਹਿਸ; ਵੀਡੀਓ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ

SIR ਸਰਵੇ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ

ਸਿੱਖਿਆ ਵਿਭਾਗ ਦੀ ਸਾਈਟ ਤੋਂ ਅਧਿਆਪਕਾਂ ਦਾ ਡਾਟਾ ਲੀਕ ਹੋਣ ਦਾ ਖ਼ਦਸ਼ਾ? ਮਿਲ ਰਹੀਆਂ ਅਜਿਹੀਆਂ ਧਮਕੀਆਂ!

ਵੱਡੀ ਖ਼ਬਰ: ਫਿਰੋਜ਼ਪੁਰ ਦੇ ਮਮਦੋਟ ‘ਚ ਚੋਣ ਨਾਮਜ਼ਦਗੀਆਂ ਦੌਰਾਨ ਖ਼ੂਨੀ ਝੜਪ! AAP, ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ‘ਚ ਚੱਲੀਆਂ ਗੋਲੀਆਂ

ਵੱਡੀ ਖ਼ਬਰ: ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ! ਭੜਕੇ ਯੂਨੀਅਨ ਆਗੂਆਂ ਦਾ ਐਲਾਨ- ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ‘ਚ ਕੱਢਾਂਗੇ ਜਲੂਸ

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਆਪਕਾ ਨੂੰ ਸਸਪੈਂਡ ਕਰਨ ਦੀ ਧਮਕੀ! ਕਹਿੰਦੇ CM ਹਾਊਸ ਤੋਂ ਬੋਲ ਰਹੇ ਹਾਂ, 50 ਹਜ਼ਾਰ ਭੇਜੋ ਨਹੀਂ ਤਾਂ…!

ਪੰਜਾਬ ‘ਚ ਛੁੱਟੀਆਂ ਵਿਚਾਲੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ! ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

Leave a Comment