Breaking News: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਲਿਆ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

586

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ। ਦਰਅਸਲ, ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਲੁਆਈ ਦੀ ਤਰੀਕ ਵੀ ਐਲਾਨ ਦਿੱਤਾ ਹੈ ਅਤੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕਰ ਸਕਦੇ ਹਨ।

ਇੱਕ ਵੀਡੀਓ ਜਾਰੀ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ, ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕਿਸਾਨ ਸਭ ਤੋਂ ਵੱਡਾ ਯੋਗਦਾਨ ਪਾ ਸਕਦੇ ਹਨ।

CM ਮਾਨ ਨੇ ਅਪੀਲ ਕੀਤੀ ਕਿ, ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਵਾਸਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ। ਇਸ ਨਾਲ ਕਿਸਾਨਾਂ ਨੂੰ ਵੀ ਚੋਖਾ ਲਾਭ ਹੋਵੇਗਾ ਅਤੇ ਧਰਤੀ ਹੇਠਲਾ ਪਾਣੀ ਦਾ ਪੱਧਰ ਵੀ ਬਚੇਗਾ।