Join WhatsApp

Join Now

DA ਬਕਾਏ ‘ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ CM ਮਾਨ ਤਿਆਰ!

On: ਸਤੰਬਰ 3, 2026 9:30 ਪੂਃ ਦੁਃ

 

DA ਬਕਾਏ ‘ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ CM ਮਾਨ ਤਿਆਰ!

ਪਟਿਆਲਾ 3 ਸਤੰਬਰ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨਾਲ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਸਮੇਤ ਹੋਰ ਭਲਾਈ ਮੰਗਾਂ ‘ਤੇ ਸਾਰਥਕ ਗੱਲਬਾਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਰਾਜਸੀ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਪਟਿਆਲਾ ਵਿਖੇ ਕੀਤਾ। ਉਹ ਇੱਥੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹਮਦਰਦੀ ਨਾਲ ਹੱਲ ਕਰਨ ਦੀ ਪੱਖਧਰ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁਣਗੇ, ਸਰਕਾਰ ਵੱਲੋਂ ਬਿਨਾਂ ਕਿਸੇ ਦੇਰੀ ਦੇ ਮੀਟਿੰਗ ਲਈ ਸਮਾਂ ਮੁਹੱਈਆ ਕਰਵਾਇਆ ਜਾਵੇਗਾ। ਪੰਨੂ ਦੇ ਇਸ ਬਿਆਨ ਤੋਂ ਬਾਅਦ ਪਿਛਲੇ ਕੁਝ ਸਮੇਂ ਤੋਂ ਡੀ.ਏ. ਦੇ ਬਕਾਏ ਨੂੰ ਲੈ ਕੇ ਸਰਕਾਰ ਅਤੇ ਮੁਲਾਜ਼ਮ ਧਿਰਾਂ ਵਿਚਾਲੇ ਬਣੀ ਖੜੋਤ ਦੂਰ ਹੋਣ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਦੇ ਬਕਾਏ ਦੀ ਅਦਾਇਗੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸਰਕਾਰ ਦੇ ਇਸ ਕਦਮ ਤੋਂ ਨਾਰਾਜ਼ ਮੁਲਾਜ਼ਮ ਜਥੇਬੰਦੀਆਂ ਨੇ 27 ਅਗਸਤ ਨੂੰ ਸੂਬਾ ਵਿਆਪੀ ਸਮੂਹਿਕ ਛੁੱਟੀ ਲੈ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਸੀ। ਇੰਨਾ ਹੀ ਨਹੀਂ, ਉਸੇ ਦਿਨ ਮੁੱਖ ਮੰਤਰੀ ਨਾਲ ਮੁਲਾਜ਼ਮ ਆਗੂਆਂ ਦੀ ਤੈਅ ਕੀਤੀ ਗਈ ਅਹਿਮ ਮੀਟਿੰਗ ਵੀ ਐਨ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਸੀ, ਜਿਸ ਨਾਲ ਤਣਾਅ ਹੋਰ ਵਧ ਗਿਆ ਸੀ।

ਮੁਲਾਜ਼ਮ ਜਥੇਬੰਦੀਆਂ ਵੱਲੋਂ ‘ਤੇ ਮੰਗ ਕੀਤੀ ਜਾ ਰਹੀ ਹੈ ਕਿ, ਰੋਕੇ ਗਏ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਨੂੰ ਵਾਪਸ ਲੈ ਕੇ ਆਪਸੀ ਸਮਝੌਤੇ ਨਾਲ ਮਸਲਾ ਨਿਬੇੜਿਆ ਜਾਵੇ। ਪੈਨਸ਼ਨਰਾਂ ਦੀ ਮਹਿੰਗਾਈ ਰਾਹਤ (ਡੀ.ਆਰ.) ਦੇ ਬਕਾਏ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ।

ਬਲਤੇਜ ਪੰਨੂ ਦੇ ਇਸ ਤਾਜ਼ਾ ਬਿਆਨ ਨੂੰ ਦੋਵਾਂ ਧਿਰਾਂ ਵਿਚਾਲੇ ਟਕਰਾਅ ਖ਼ਤਮ ਕਰਨ ਅਤੇ ਗੱਲਬਾਤ ਦੀ ਮੇਜ਼ ‘ਤੇ ਵਾਪਸੀ ਵਜੋਂ ਦੇਖਿਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਕੋਈ ਏਜੰਡਾ-ਬੱਧ ਅਤੇ ਸਾਰਥਕ ਨਤੀਜਾ ਜ਼ਰੂਰ ਨਿਕਲੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment