Join WhatsApp

Join Now

CM ਮਾਨ ਦੀ ਪਤਨੀ ਦਾ ਲੀਗਲ ਨੋਟਿਸ ਹਾਲੇ ਨਹੀਂ ਮਿਲਿਆ, ਨੋਟਿਸ ਆਇਆ ਤਾਂ ਅਦਾਲਤ ’ਚ ਲੜਾਂਗਾ: ਸਾਬਕਾ ਜਸਟਿਸ ਰਣਜੀਤ ਸਿੰਘ

On: ਅਗਸਤ 24, 2026 4:07 ਬਾਃ ਦੁਃ

 

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਲੀਗਲ ਨੋਟਿਸ ਹਾਲੇ ਨਹੀਂ ਮਿਲਿਆ, ਨੋਟਿਸ ਆਇਆ ਤਾਂ ਅਦਾਲਤ ’ਚ ਲੜਾਂਗਾ: ਸਾਬਕਾ ਜਸਟਿਸ ਰਣਜੀਤ ਸਿੰਘ

ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਕਥਿਤ ਲੀਗਲ ਨੋਟਿਸ ਨੂੰ ਲੈ ਕੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਮਿਲਦਾ ਹੈ ਤਾਂ ਉਹ ਇਸ ਤੋਂ ਘਬਰਾਉਣ ਵਾਲੇ ਨਹੀਂ ਹਨ ਅਤੇ ਲੋੜ ਪੈਣ ’ਤੇ ਮਾਮਲੇ ਦਾ ਸਾਹਮਣਾ ਅਦਾਲਤ ਵਿੱਚ ਕਰਨਗੇ।

ਚੰਡੀਗੜ੍ਹ ਵਿੱਚ ਅੱਜ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ, “ਮੈਨੂੰ ਅੱਜ ਤੱਕ ਕੋਈ ਨੋਟਿਸ ਨਹੀਂ ਆਇਆ।” ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਮਿਲਦਾ ਹੈ ਤਾਂ ਉਹ ਆਪਣਾ ਪੱਖ ਕਾਨੂੰਨੀ ਤਰੀਕੇ ਨਾਲ ਰੱਖਣਗੇ ਅਤੇ ਮਾਮਲੇ ਦੀ ਲੜਾਈ ਅਦਾਲਤ ਵਿੱਚ ਲੜਨ ਲਈ ਤਿਆਰ ਹਨ।

ਰਣਜੀਤ ਸਿੰਘ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਤਰਫ਼ੋਂ ਕੋਈ ਨਵਾਂ ਇਲਜ਼ਾਮ ਨਹੀਂ ਲਗਾਇਆ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਜੋ ਵੀ ਗੱਲ ਲੋਕਾਂ ਦੇ ਸਾਹਮਣੇ ਰੱਖੀ ਹੈ, ਉਹ ਕਿਸੇ ਅਦਾਲਤੀ ਫ਼ੈਸਲੇ ਜਾਂ ਸਾਹਮਣੇ ਆਏ ਮਾਮਲੇ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਆਪਣੇ ਪੱਖ ਨੂੰ ਸਾਬਤ ਕਰਨ ਲਈ ਸਾਰੇ ਸਬੂਤ ਮੌਜੂਦ ਹਨ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਕਥਿਤ ਤੌਰ ’ਤੇ ਰਿਸ਼ਵਤ ਨਾਲ ਸਬੰਧਤ ਦੋਸ਼ ਲਗਾਏ ਗਏ ਸਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਗੱਲ ਕਹੀ ਸੀ। ਹਾਲਾਂਕਿ ਸੋਮਵਾਰ ਨੂੰ ਇਸ ਕਥਿਤ ਨੋਟਿਸ ਦੀ ਕਾਪੀ ਵੀ ਮੀਡੀਆ ਵਿੱਚ ਸਾਹਮਣੇ ਆਈ ਹੈ।

ਇਸੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਮਾਮਲੇ ਦੀ ਜਾਂਚ ਕਰਕੇ Action Taken Report (ATR) ਮੰਗੀ ਗਈ ਹੈ। ਹਾਲਾਂਕਿ, ਕਮਿਸ਼ਨ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਫਿਲਹਾਲ ਨਾ ਤਾਂ ਸਹੀ ਕਰਾਰ ਦਿੱਤਾ ਗਿਆ ਹੈ ਅਤੇ ਨਾ ਹੀ ਗਲਤ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment