CNG ਗ਼ੈਸ ਦੀਆਂ ਕੀਮਤਾਂ ‘ਚ ਫਿਰ ਹੋਇਆ ਭਾਰੀ ਵਾਧਾ

304

 

ਪੰਜਾਬ ਨੈੱਟਵਰਕ, ਚੰਡੀਗੜ੍ਹ/ ਦਿੱਲੀ

ਦੇਸ਼ ਭਰ ‘ਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦੇ ‘ਅੱਛੇ ਦਿਨ’ ਦੇ ਸੁਪਨੇ ਫਿਲਹਾਲ ਟੁੱਟਦੇ ਨਜ਼ਰ ਆ ਰਹੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਰ ਪਾਸੇ ਮਹਿੰਗਾਈ ਦੀ ਮਾਰ ਝੱਲ ਰਹੀ ਹੈ।

ਜਿੱਥੇ ਕੁਝ ਦਿਨ ਪਹਿਲਾਂ ਹੀ ਵਧਾਏ ਗਏ ਸੀਐਨਜੀ ਦੀਆਂ ਕੀਮਤਾਂ ਨੂੰ ਅੱਗ ਲੱਗਦੀ ਨਜ਼ਰ ਆ ਰਹੀ ਹੈ। ਦਿੱਲੀ ਵਿੱਚ ਇੱਕ ਵਾਰ ਫਿਰ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਸੀਐਨਜੀ ਦੀਆਂ ਵਧੀਆਂ ਕੀਮਤਾਂ 21 ਮਈ ਤੋਂ ਲਾਗੂ ਹੋਣਗੀਆਂ।

ਦਿੱਲੀ ਵਿੱਚ 6 ਦਿਨਾਂ ਦੇ ਅੰਦਰ ਦੂਜੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਫਿਲਹਾਲ ਦਿੱਲੀ ‘ਚ ਇਕ ਕਿਲੋ CNG ਲਈ ਗਾਹਕਾਂ ਨੂੰ 75.61 ਰੁਪਏ ਦੇਣੇ ਪੈਣਗੇ।