Join WhatsApp

Join Now

Cold Wave Alert: ਪੰਜਾਬ ‘ਚ ਸੀਤ ਲਹਿਰ ਸਬੰਧੀ ਅਲਰਟ ਜਾਰੀ!

On: November 22, 2026 12:28 PM

 

Cold Wave Alert: ਪੰਜਾਬ ‘ਚ ਸੀਤ ਲਹਿਰ ਸਬੰਧੀ ਅਲਰਟ ਜਾਰੀ!

ਵਧਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਚੌਕਸ, ਆਵਾਰਾ ਪਸ਼ੂਆਂ ਦੇ ਰਿਫਲੈਕਟਰ ਲਗਾਉਣ ਦੇ ਨਿਰਦੇਸ਼- ਸੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਅਤੇ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣ ਪੰਜਾਬੀ

Cold Wave Alert, 22 ਨਵੰਬਰ 2026 : ਪੰਜਾਬ ਵਿੱਚ ਲਗਾਤਾਰ ਵਧ ਰਹੀ ਠੰਢ ਅਤੇ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਸੰਘਣੀ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਸਰਕਾਰੀ ਬੁਲਾਰੇ ਨੇ ਪੰਜਾਬ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਪੂਰੀ ਸਾਵਧਾਨੀ ਵਰਤਣ। ਉਨ੍ਹਾਂ ਸਲਾਹ ਦਿੱਤੀ ਕਿ ਸਰਦੀਆਂ ਦੇ ਇਸ ਮੌਸਮ ਵਿੱਚ ਆਪਣੀ ਸਿਹਤ ਦੀ ਸੰਭਾਲ ਲਈ ਪੌਸ਼ਟਿਕ ਖ਼ੁਰਾਕ ਲੈਣ ਦੇ ਨਾਲ-ਨਾਲ ਸਰੀਰ ਨੂੰ ਢੱਕਣ ਲਈ ਗਰਮ ਕੱਪੜੇ ਪਹਿਨਣਾ ਯਕੀਨੀ ਬਣਾਇਆ ਜਾਵੇ।

Cold Wave Alert: Cold wave alert issued in Punjab!

 

ਇਸ ਮੌਕੇ ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਸੜਕਾਂ ‘ਤੇ ਘੁੰਮਦੇ ਬੇਸਹਾਰਾ ਅਤੇ ਆਵਾਰਾ ਪਸ਼ੂਆਂ ਦੇ ਗਲਾਂ ਵਿੱਚ ਚਮਕਦਾਰ ਪੱਟੀਆਂ (ਰਿਫਲੈਕਟਰ) ਲਗਾਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇ, ਤਾਂ ਜੋ ਹਨੇਰੇ ਅਤੇ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਦੂਰੋਂ ਹੀ ਪਸ਼ੂਆਂ ਬਾਰੇ ਪਤਾ ਲੱਗ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇ।

Cold Wave Alert: Cold wave alert issued in Punjab!

 

ਬੁਲਾਰੇ ਨੇ ਮੌਸਮ ਦੇ ਮਿਜ਼ਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਦਿਸ਼ਾ ਵੱਲੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਿੱਧਾ ਅਤੇ ਡੂੰਘਾ ਅਸਰ ਖੇਤੀਬਾੜੀ, ਮਨੁੱਖੀ ਸਿਹਤ, ਪਸ਼ੂਆਂ ਦੇ ਚਾਰੇ ਅਤੇ ਵਾਤਾਵਰਣ ਉੱਤੇ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਕਿਸਾਨਾਂ, ਪਸ਼ੂ ਪਾਲਕਾਂ ਅਤੇ ਆਮ ਨਾਗਰਿਕਾਂ ਨੂੰ ਮੌਸਮ ਦੀ ਇਸ ਤਬਦੀਲੀ ਪ੍ਰਤੀ ਸੁਚੇਤ ਰਹਿਣ ਦੀ ਸਖ਼ਤ ਲੋੜ ਹੈ।

Cold Wave Alert: Cold wave alert issued in Punjab!

 

ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਸੀਤ ਲਹਿਰ ਕਾਰਨ ਸਮਾਜਿਕ ਅਤੇ ਆਰਥਿਕ ਗਤੀਵਿਧੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਪ੍ਰਭਾਵਿਤ ਹੋ ਸਕਦੇ ਹਨ। ਖ਼ਾਸ ਤੌਰ ‘ਤੇ ਗਰੀਬ ਅਤੇ ਮਿਹਨਤਕਸ਼ ਵਰਗ, ਜਿਵੇਂ ਕਿ ਸਬਜ਼ੀ ਵਿਕਰੇਤਾ, ਰਿਕਸ਼ਾ ਚਾਲਕ, ਦਿਹਾੜੀਦਾਰ ਮਜ਼ਦੂਰ ਅਤੇ ਸੜਕ ਕਿਨਾਰੇ ਛੋਟੀਆਂ ਦੁਕਾਨਾਂ ਜਾਂ ਰੇਹੜੀਆਂ ਲਗਾਉਣ ਵਾਲੇ ਲੋਕਾਂ ਨੂੰ ਠੰਢ ਦੀ ਮਾਰ ਸਭ ਤੋਂ ਵੱਧ ਝੱਲਣੀ ਪੈਂਦੀ ਹੈ।

ਬੁਲਾਰੇ ਨੇ ਦੱਸਿਆ ਕਿ ਸੀਤ ਲਹਿਰ ਦੇ ਜੋਖ਼ਮ ਨੂੰ ਘਟਾਉਣ ਅਤੇ ਇਸ ਨਾਲ ਸਬੰਧਤ ਮੁੱਦਿਆਂ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਟੀ (NDMA) ਵੱਲੋਂ ਠੰਢ ਦੀ ਰੋਕਥਾਮ ਅਤੇ ਪ੍ਰਬੰਧਨ ਕਾਰਜ ਯੋਜਨਾ ਤਿਆਰ ਕਰਨ ਹਿੱਤ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਸਮੂਹ ਵਿਭਾਗਾਂ ਅਤੇ ਆਮ ਜਨਤਾ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੂਹਿਕ ਯਤਨਾਂ ਸਦਕਾ ਠੰਢ ਦੇ ਕਹਿਰ ਤੋਂ ਸੁਰੱਖਿਅਤ ਰਿਹਾ ਜਾ ਸਕੇ।

 

Leave a Comment